ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ
ਐਸ.ਏ.ਐਸ. ਨਗਰ (ਮੁਹਾਲੀ) 9 ਅਕਤੂਬਰ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ੍ਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਬਿਹਤਰ ਨਾਗਰਿਕ ਸੇਵਾਵਾਂ ਦੇਣਾ ਪ੍ਰਮੁੱਖ ਪਹਿਲ ਹੈ ਅਤੇ ਇਸੇ ਵਚਨਬੱਧਤਾ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ।
ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਹੁਲ ਤਿਵਾੜੀ ਵੱਲੋਂ ਕੈਬਨਿਟ ਮੰਤਰੀ ਸ੍ਰੀ ਮੁੰਡੀਆ ਨੂੰ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਵੱਲੋਂ ਜਾਇਦਾਦ ਦੀ ਆਕਸ਼ਨ ਰਾਹੀਂ 3000 ਕਰੋੜ ਰੁਪਏ ਮਾਲੀਆ ਜੁਟਾਇਆ ਗਿਆ ਅਤੇ ਆਉਂਦੇ ਸਮੇਂ ਵਿੱਚ 1500 ਕਰੋੜ ਰੁਪਏ ਹੋਰ ਕਮਾਉਣ ਦਾ ਟੀਚਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿ...








