ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ
ਚੰਡੀਗੜ੍ਹ, 3 ਅਕਤੂਬਰ: ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਵੱਲੋਂ ਪ੍ਰਦਾਨ ਕੀਤੀ ਗਈ ਹੈ।
ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ...








