ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਲਈ ਵਚਨਬੱਧ: ਵਿਨੀਤ ਵਰਮਾ
ਚੰਡੀਗੜ੍ਹ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਦਾ ਸਮਰਥਨ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਹ ਮੀਟਿੰਗ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਨਿਲ ਠਾਕੁਰ ਦੇ ਨਿਰਦੇਸ਼ਾਂ ਹੇਠ ਬੁਲਾਈ ਗਈ ਸੀ।
ਵਿਨੀਤ ਵਰਮਾ ਨੇ ਮੁੜ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਪਾਰੀ ਪੱਖੀ ਮਾਹੌਲ ਸਿਰਜਣ ਅਤੇ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਕੇਂਦਰਿਤ ਹੈ। ਵਪਾਰੀਆਂ ਵੱਲੋਂ ਉਠਾਏ ਗਏ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਅਤੇ ਉਨ੍ਹਾਂ ਚੋਂ ਬਹੁਤਿਆਂ ਨੂੰ ਹੱਲ ਕਰਨ ਲਈ ਫੌਰੀ ਕਦਮ ਵੀ ਚੁੱਕੇ ਗਏ। ਸੂਬਾ ਸਰਕਾਰ , ਪੰਜਾਬ ਵਿੱਚ ਵਪਾਰਕ ਵਾਤਾਵਰ...








