ਦੁਕਾਨਦਾਰ ਤੋਂ 5000 ਰੁਪਏ ਰਿਸ਼ਵਤ ਲੈਂਦਾ ਵੈੱਬ ਪੱਤਰਕਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਸੋਸ਼ਲ ਮੀਡੀਆ ਵੈੱਬ ਚੈਨਲ ਸਿਟੀ ਕੇਸਰੀ ਦੇ ਮੁੱਖ ਸੰਪਾਦਕ ਅਤੇ ਕਰਤਾਰ ਨਗਰ, ਜਲੰਧਰ ਦੇ ਰਹਿਣ ਵਾਲੇ ਪਵਨ ਵਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਦਾਲਤ ਵੱਲੋਂ ਉਸ ਨੂੰ ਹੋਰ ਪੁੱਛਗਿੱਛ ਲਈ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਸ ਦਾ ਸਾਥੀ ਵੈੱਬ ਪੱਤਰਕਾਰ ਮੁਨੀਸ਼ ਤੋਖੀ ਜੋ ਜਲੰਧਰ ਦੀ ਇੱਕ ਸੋਸ਼ਲ ਮੀਡੀਆ ਵੈੱਬਸਾਈਟ ਪੰਜਾਬ ਦੈਨਿਕ ਨਿਊਜ਼ ਦਾ ਸੰਪਾਦਕ ਹੈ, ਫਰਾਰ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿਆਰੇ ਲਾਲ ਵਾਸੀ ਸੂਰਜ ਗੰਜ ਪੱਛਮੀ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਿੰਡ ਕਿੰਗਰਾ, ਸੁਦਾਮਾ ਵਿਹਾਰ, ਜਲੰਧਰ ਵਿਖੇ ਆਪਣੇ ਪਲਾਟ 'ਤੇ ਵਪਾਰਕ ...







