ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ ਰਾਸ਼ੀ ਜ਼ਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਉਸਾਰੀ ਸਕੀਮ ਤਹਿਤ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਰੈਵੀਨਿਊ ਸਾਈਡ ਤੇ ਸਾਲ 2024-25 ਦੌਰਾਨ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਲਈ ਕ੍ਰਮਵਾਰ ਅੰਮ੍ਰਿਤਸਰ ਲਈ 30 ਲੱਖ, ਫਿਰੋਜਪੁਰ ਲਈ 30.85 ਲੱਖ, ਪਟਿਆਲਾ ਲਈ 50 ਲੱਖ, ਸੰਗਰੂਰ ਲਈ 20.50 ਲੱਖ, ਫਰੀਦਕੋਟ ਲਈ 23.47 ਲੱਖ ਅਤੇ ਰੂਪਨਗਰ ਲਈ 45.18 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਕੈਬਨਿ...





