ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪਟਿਆਲਾ, 23 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪੱਛੜੇ ...






