Saturday, November 8Malwa News
Shadow

Tag: top news

ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Hot News
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ  ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ...
ਮੋਹਾਲੀ ਵਿੱਚ ਬਣੇਗਾ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ : ਡਾ ਬਲਜੀਤ ਕੌਰ

ਮੋਹਾਲੀ ਵਿੱਚ ਬਣੇਗਾ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ : ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। &nbs...
ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ

ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਰਾਜਿੰਦਰ ਕੌਰ 84 ਵਰ੍ਹਿਆਂ ਦੇ ਸਨ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਮਾਂ ਸਮੁੱਚੀ ਲੋਕਾਈ ਲਈ ਪ੍ਰੇਰਣਾਸਰੋਤ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਜਿਊਣ ਦਾ ਅਸਲ ਸਲੀਕਾ ਸਿਖਾਉਂਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਜ਼ਿੰਦਗੀ 'ਚ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। Punjab Information and P...
ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’

Breaking News
ਨਵੀਂ ਦਿੱਲੀ: 21 ਸਤੰਬਰ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ।  ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ.  ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਕਰਵਾਏ  99ਵੇਂ ਸਕੌਚ ਸੰਮੇਲਨ ਵਿੱਚ ਇਹ ਵਕਾਰੀ ਪੁਰਸਕਾਰ ਪ੍ਰਾਪਤ ਕੀਤਾ। ਸਾਲ 2003 ਵਿੱਚ ਸਥਾਪਿਤ, ਇਸ ਪੁਰਸਕਾਰ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਭਾਰਤ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ, ਪ੍ਰੋਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦਿੰਦਾ ਹੈ। ਇਸਨੂੰ ਸ਼ਾਸਨ, ਵਿੱਤ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਇੱਕ ਮਾਪਦੰਡ ਵਜੋਂ ਵੀ ਦੇਖਿਆ ਜਾਂਦਾ ਹੈ।  ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਵਿਭਾਗਾਂ ਨੇ ਇਸ ਸਾਲ ਸਕੌਚ ਐਵਾਰਡ ...
ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ ਕੰਗ

ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ ਕੰਗ

Breaking News
ਚੰਡੀਗੜ੍ਹ, 21 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਆਯੁਸ਼ਮਾਨ ਯੋਜਨਾ ਦੇ ਬਕਾਇਆ ਫੰਡਾਂ ਬਾਰੇ ਭਾਜਪਾ ਪ੍ਰਧਾਨ ਅਤੇ ਸਿਹਤ ਮੰਤਰੀ ਜੇਪੀ ਨੱਡਾ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਕੰਗ ਨੇ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ 'ਤੇ ਅਫਸੋਸ ਜ਼ਾਹਰ ਕਰਦਿਆਂ ਨੱਡਾ ਨੂੰ ਸੂਬੇ ਦੇ ਬਕਾਏ ਵੱਖ-ਵੱਖ ਫੰਡਾਂ ਦੀ ਵੀ ਯਾਦ ਦਿਵਾਈ। ਸ਼ਨੀਵਾਰ ਨੂੰ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕੁੱਲ 376 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਸਰਕਾਰ ਦੇ ਬਕਾਇਆ ਹਨ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਲਈ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਫੰਡਾਂ ਵਿੱਚ 950 ਕਰੋੜ ਰੁਪਏ ਰੋਕੇ ਹੋਏ ਹਨ।  ਕੰਗ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਤੋਂ ਇਲਾਵਾ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਵੀ ਰੋਕੇ ਹੋਏ ਹਨ।  ਉਨ੍ਹਾਂ ਕਿਹਾ ਕਿ ਆਰਡ...
47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

Breaking News
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ  ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ। ਮਹਾਰਾਜ...
ਪੰਚਾਇਤਾਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਪੰਚਾਇਤਾਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

Hot News
ਚੰਡੀਗੜ੍ਹ, 21 ਸਤੰਬਰ : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਹੇ 84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਨ ਮੋਹਾਲੀ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀਮਤੀ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

Breaking News
ਬਰਨਾਲਾ, 20 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।  ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ।  ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ 'ਤੇ ਕੁਝ ਦਿਨਾਂ 'ਚ ਉਪ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।  ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ...