ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 16 ਸਤੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ 'ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 4.29 ਕਰੋੜ ...








