Saturday, November 8Malwa News
Shadow

Tag: top news

ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

Breaking News
ਤਿਰੂਵਨੰਤਪੁਰਮ, 12 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਦੀ ਹੋਈ ਉਸਾਰੂ ਗੱਲਬਾਤ ਨੂੰ ਸਾਂਝੀ ਕੀਤਾ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ਵਿੱਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਦਾ ਜਿਕਰ ਕੀਤਾ।...
ਲੁਧਿਆਣਾ ਚ ਹੋਇਆ ਹਰਜੀਤ ਸਿੰਘ ਗਰੇਵਾਲ ਦਾ ਸਨਮਾਨ

ਲੁਧਿਆਣਾ ਚ ਹੋਇਆ ਹਰਜੀਤ ਸਿੰਘ ਗਰੇਵਾਲ ਦਾ ਸਨਮਾਨ

Breaking News
ਲੁਧਿਆਣਾਃ 17 ਅਗਸਤ, 2024 -ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ (ਕੈਨੇਡਾ) ਵੱਸਦੇ ਗ਼ਜ਼ਲਗੋ ਗੁਰਮੀਤ ਸਿੰਘ ਸਿੱਧੂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਨੇ ਕੀਤੀ। ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਵਿਦੇਸ਼ਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕ ਪਰਵਾਸੀ ਸਾਹਿਤ ਅਧਿਐਨ ਕੇਂਦਰ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੀਆਂ ਗਤੀਵਿਧੀਆਂ ਦੇਖਦੇ ਹੋਏ ਸਾਹਿਤਕ ਪ੍ਰੋਗਰਾਮ ਕਰਨ ਲਈ ਸਾਡੀ ਸੰਸਥਾ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਇਸ ਪੁਸਤਕ ਦੇ ਸਿਰਲੇਖ ਬਾਰੇ ਵਿਚਾਰ ਚਰਚਾ ਕਰਦੇ ਹੋਏ ਪਿੰਡ ਅਤੇ ਬ੍ਰਹਿਮੰਡ ਦਾ ਸੰਕਲਪ, ਪਰਵਾਸੀਆਂ ਦੇ ਮਾਨਸਿਕ ਤੇ ਪਦਾਰਥਿਕ ਦਵੰਦ ਬਾਰੇ ਵਿਚਾਰ ਚਰਚਾ ...
ਜਾਅਲੀ ਵੀਜਿਆਂ ਵਾਲਾ ਇਕ ਹੋਰ ਏਜੰਟ ਪੁਲੀਸ ਦੇ ਅੜਿੱਕੇ

ਜਾਅਲੀ ਵੀਜਿਆਂ ਵਾਲਾ ਇਕ ਹੋਰ ਏਜੰਟ ਪੁਲੀਸ ਦੇ ਅੜਿੱਕੇ

Breaking News
ਨਵੀਂ ਦਿੱਲੀ : ਪੰਜਾਬ ਵਿਚ ਏਜੰਟਾਂ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਦੀ ਲੁੱਟ ਦਾ ਸਿਲਸਲਾ ਅਜੇ ਵੀ ਜਾਰੀ ਹੈ। ਅੱਜ ਦਿੱਲੀ ਏਅਰਪੋਰਟ ਉੱਪਰ ਇਕ ਹੋਰ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਨੌਜਵਾਨਾਂ ਨੁੰ ਗੁੰਮਰਾਹ ਕਰਕੇ ਮੋਟੀ ਲੁੱਟ ਕਰ ਰਿਹਾ ਸੀ। ਇਸ ਏਜੰਟ ਵਲੋਂ ਨੌਜਵਾਨਾਂ ਦੇ ਜਾਅਲੀ ਵੀਜ਼ੇ ਲਗਵਾ ਕੇ ਮੋਟੀ ਕਮਾਈ ਕੀਤੀ ਜਾ ਰਹੀ ਸੀ। ਇਥੋਂ ਤੱਕ ਕਿ ਇਸ ਏਜੰਟ ਦਾ ਆਪਣਾ ਵੀਜ਼ਾ ਵੀ ਜਾਅਲੀ ਪਾਇਆ ਗਿਆ।ਅੰਬਾਲਾ ਦੇ ਰਹਿਣ ਵਾਲਾ ਏਜੰਟ ਗੁਰਜਸ ਸਿੰਘ ਨੂੰ ਨੀਦਰਲੈਂਡ ਤੋਂ ਡਿਪੋਟ ਕਰ ਦਿੱਤਾ ਗਿਆ। ਜਦੋਂ ਦਿੱਲੀ ਦੇ ਏਅਰਪੋਰਟ 'ਤੇ ਪਹੁੰਚਿਆ ਤਾਂ ਉਸਦੇ ਕਾਗਜ ਪੱਤਰ ਚੈੱਕ ਕੀਤੇ ਗਏ। ਜਦੋਂ ਅਧਿਕਾਰੀਆਂ ਨੇ ਉਸਦਾ ਪਾਸਪੋਰਟ ਦੇਖਿਆ ਤਾਂ ਪਾਸਪੋਰਟ ਉੱਪਰ ਗੁਆਟੇਮਾਲਾ ਦਾ ਜਾਅਲੀ ਵੀਜਾ ਲੱਗਿਆ ਹੋਇਆ ਸੀ। ਵੀਜ਼ਾ ਜਾਅਲੀ ਪਾਏ ਜਾਣ 'ਤੇ ਅਧਿਕਾਰੀਆਂ ਨੇ ਇਹ ਏਜੰਟ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਏਜੰਟ ਨੇ ਹੋਰ ਕਿੰਨੇ ਕੁ ਨੌਜਵਾਨਾਂ ਨਾਲ ਠੱਗੀ ਮਾਰੀ ਹੈ।ਪੰਜਾਬ ਦੇ ਅਨੇਕਾਂ ਏਜੰਟਾਂ ਦੀ ਠੱਗੀ ਸਾਹਮਣੇ ਆਉਣ ਦੇ ਬਾਵਜੂਦ ਵੀ ਲੋਕ ਵਿਦੇਸ਼ਾਂ ਦੇ ਲਾਲਚ ਵਿਚ ਠੱਗੇ ਜਾ ਰਹ...
ਕੈਨੇਡਾ ਦੀ ਏਅਰਲਾਈਨ ਵੈਸਟਜੈੱਟ ਦੀਆਂ 832 ਫਲਾਈਟਾਂ ਰੱਦ

ਕੈਨੇਡਾ ਦੀ ਏਅਰਲਾਈਨ ਵੈਸਟਜੈੱਟ ਦੀਆਂ 832 ਫਲਾਈਟਾਂ ਰੱਦ

Punjab News
ਕੈਲਗਰੀ : ਕੈਨੇਡਾ ਦੀ ਮਸ਼ਹੂਰ ਏਅਰਲਾਈਨ ਵੈਸਟਜੈੱਟ ਦਾ ਮਕੈਨਿਕਾਂ ਨਾਲ ਚੱਲ ਰਿਹਾ ਵਿਵਾਦ ਅਜੇ ਤੱਕ ਹੱਲ ਹੋਣ ਦਾ ਨਾਂ ਨਹੀਂ ਲੈ ਰਿਹਾ। ਇਕ ਪਾਸੇ ਕੈਨੇਡਾ ਡੇ ਦੇ ਜਸ਼ਨ ਚੱਲ ਰਹੇ ਨੇ ਤੇ ਦੂਜੇ ਪਾਸੇ ਵੈਸਟਜੈੱਟ ਏਅਰਲਾਈਨ ਆਪਣੇ ਹੀ ਮੁਲਾਜ਼ਮਾਂ ਨਾਲ ਵਿਵਾਦ ਵਿਚ ਫਸੀ ਹੋਈ ਹੈ। ਏਅਰਲਾਈਨ ਦੇ ਮਕੈਨਿਕਾਂ ਦੀ ਯੂਨੀਅਨ ਵਲੋਂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਇਸ ਕਾਰਨ ਹੁਣ ਤੱਕ ਇਸ ਏਅਰਲਾਈਨ ਦੀਆਂ 832 ਫਲਾਈਟਾਂ ਰੱਦ ਹੋ ਚੁੱਕੀਆਂ ਹਨ। ਏਅਰਲਾਈਨ ਦੇ ਸੂਤਰਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀਆਂ ਫਲਾਈਟਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਏਅਰਲਾਈਨ ਦੀਆਂ ਫਲਾਈਟਾਂ ਰੱਦ ਹੋਣ ਕਾਰਨ ਹੁਣ ਜਿਨ੍ਹਾਂ ਯਾਤਰੀਆਂ ਨੇ ਅਗਲੇ ਦਿਨਾਂ ਵਿਚ ਟਿਕਟਾਂ ਬੁੱਕ ਕਰਵਾਈਆਂ ਹਨ, ਉਹ ਵੀ ਆਪਣੀਆਂ ਟਿਕਟਾਂ ਕੈਂਸਲ ਕਰਵਾ ਰਹੇ ਨੇ।ਏਅਰਲਾਈਨ ਦੇ ਮਕੈਨਿਕਾਂ ਅਤੇ ਇੰਜੀਨੀਅਰਾਂ ਦੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਏਅਰਲਾਈਨ ਦੇ ਪ੍ਰਬੰਧਕਾਂ ਅਤੇ ਯੂਨੀਅਨ ਮੈਂਬਰਾਂ ਵਿਚ ਅਜੇ ਤੱਕ ਤਾਂ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ। ਸਰਕਾਰ ਦੇ ਹਵਾਬਾਜੀ ਮੰਤਰੀ ਨੇ ਵੀ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ...
ਪੰਜਾਬੀ ਕਲਚਰਲ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ

ਪੰਜਾਬੀ ਕਲਚਰਲ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ

Punjab News
ਚੰਡੀਗੜ, 30 ਜੂਨ :ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਤੌਰ 'ਤੇ ਸਮੂਹ ਵੋਟਰਾਂ ਨੂੰ ਬਰਤਾਨੀਆਂ ਦੇ ਸਲੌਅ ਸੰਸਦੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੁਰਜ਼ੋਰ ਮੱਦਦ ਕਰਨ ਅਤੇ  ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਢੇਸੀ ਨੇ ਬਰਤਾਨਵੀ ਸੰਸਦ ਵਿੱਚ ਹਰ ਵਰਗ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਹੋਏ ਇੱਕ ਸਮਰਪਿਤ ਅਤੇ ਪ੍ਰਭਾਵਸ਼ਾਲੀ ਬੁਲਾਰੇ ਵਜੋਂ ਇਤਿਹਾਸ ਰਚਿਆ ਹੈ ਅਤੇ ਢੇਸੀ ਵੱਲੋਂ ਠੋਕਵੀਂ ਉਸਾਰੂ ਬਹਿਸ ਦੀ ਸਮਰੱਥਾ ਸਦਕਾ ਉਸ ਨੂੰ ਹਾਊਸ ਆਫ਼ ਕਾਮਨਜ਼ ਵਿੱਚ ਖਾਸ ਕਰਕੇ ਪ੍ਰਵਾਸੀਆਂ ਦੇ ਹਿੱਤਾਂ ਲਈ ਇੱਕ ਪ੍ਰਭਾਵਸ਼ਾਲੀ ਵਕੀਲ ਵਜੋਂ ਦੇਖਿਆ ਜਾਂਦਾ ਹੈ।           ਬਰਤਾਨੀਆ, ਵਿਸ਼ੇਸ਼ ਕਰਕੇ ਸਲੌਅ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਇਸ ਭਾਵਪੂਰਤ ਅਪੀਲ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇੰਨਾਂ ਚੋਣਾਂ ਨੇ ਬਰਤਾਨੀਆ ਦੇ ਮੂਲ ਨਿਵਾਸੀਆਂ ਅਤੇ ਸਮੂਹ ਪ੍ਰ...
ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Breaking News
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜ...
ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

Breaking News
ਬਡਬਰ : ਪੰਜਾਬ ਪੁਲੀਸ ਵਿਚ ਜਲਦੀ ਹੀ 10 ਹਜਾਰ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਮਨਜੂਰੀ ਮਿਲ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਜਨਸੰਖਿਆ ਵੀ ਵਧ ਗਈ ਹੈ ਅਤੇ ਕਰਾਈਮ ਵੀ ਲਗਾਤਾਰ ਵਧ ਰਿਹਾ ਹੈ, ਪਰ ਪੁਲੀਸ ਦੀ ਨਫਰੀ ਨਹੀਂ ਵਧਾਈ ਗਈ। ਹੁਣ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲੀਸ ਦੀ ਨਫਰੀ ਵਧਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਹਜਾਰ ਨਵੀਂ ਭਰਤੀ ਨੂੰ ਮਨਜੂਰੀ ਮਿਲ ਗਈ ਹੈ ਅਤੇ ਜਲਦੀ ਹੀ ਅਰਜੀਆਂ ਮੰਗੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬਹਤ ਜਲਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਕਿਸੇ ਨੂੰ ਵੀ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਹੋਰ ਸਰਕਾਰੀ ਆਹੁਦੇ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਕੈਨੇਡਾ ਦੀਆਂ 235 ਫਲਾਈਟਾਂ ਹੋਈਆਂ ਰੱਦ

ਕੈਨੇਡਾ ਦੀਆਂ 235 ਫਲਾਈਟਾਂ ਹੋਈਆਂ ਰੱਦ

Punjab News
ਕੈਲਗਰੀ : ਕੈਨੇਡਾ ਦੀ ਇਕ ਏਅਰਲਾਈਨ ਦੇ ਮਕੈਨਿਕਾਂ ਦੀ ਯੂਨੀਅਨ ਵਲੋਂ ਅਚਾਨਕ ਹੜਤਾਲ ਦਾ ਸੱਦਾ ਦਿੱਤੇ ਜਾਣ ਕਾਰਨ 235 ਫਲਾਈਟਾਂ ਰੱਦ ਹੋ ਗਈਆਂ। ਫਲਾਈਟਾਂ ਕੈਂਸਲ ਹੋਣ ਕਾਰਨ 33 ਹਜਾਰ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਲਗਰੀ ਬੇਸਡ ਏਅਰਲਾਈਨ ਵੈਸਟਜੈੱਟ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਏਅਰਲਾਈਨ ਦੇ ਮਕੈਨਿਕਾਂ ਦੀ ਜਥੇਬੰਦੀ ਏ. ਐਮ. ਐਫ. ਏ. ਵਲੋਂ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਨੇਡਾ ਦੇ ਲੇਬਰ ਮਨਿਸਟਰ ਨਾਲ ਵੀ ਮੀਟਿੰਗ ਕੀਤੀ ਸੀ। ਫਿਰ ਵੀ ਮਕੈਨਿਕਾਂ ਦੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਾ ਹੋਣ ਕਾਰਨ ਸ਼ਨੀਵਾਰ ਨੂੰ ਅਚਾਨਕ ਯੂਨੀਅਨ ਨੇ ਹੜਤਾਲ ਦਾ ਐਲਾਨ ਕਰ ਦਿੱਤਾ। ਮਕੈਨਿਕਾਂ ਦੀ ਹੜਤਾਲ ਕਾਰਨ ਏਅਰਲਾਈਨ ਨੂੰ ਆਪਣੀਆਂ 235 ਫਲਾਈਟਾਂ ਰੱਦ ਕਰਨੀਆਂ ਪਈਆਂ। ਏਅਰਲਾਈਨ ਦਾ ਕਹਿਣਾ ਹੈ ਕਿ ਜੇਕਰ ਮਕੈਨਿਕਾਂ ਨਾਲ ਸਮਝੌਤਾ ਨਹੀਂ ਹੁੰਦਾ ਤਾਂ ਐਤਵਾਰ ਦੀਆਂ ਵੀ 150 ਫਲਾਈਟਾਂ ਰੱਦ ਕਰਨੀਆਂ ਪੈ ਸਕਦੀਆਂ ਹਨ। ਕੈਨੇਡਾ ਵਿਚ ਲੋਕਲ ਫਲਾਈਟਾਂ ਬੈਸਟਜੈੱਟ ਦੀਆਂ ਹੀ ਜਿਆਦਾ ਹਨ। ਕੈਨੇਡਾ ਵਿਚ ਆਉਣ ...
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ...
ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ

ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ

Punjab News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਪੰਜਾਬ ਵਿੱਚ ਦਿਵਿਆਂਗਜਨਾਂ ਦੇ ਵਿਕਾਸ ਅਤੇ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ 51 ਅਨੁਸਾਰ ਸੂਬਾ ਸਰਕਾਰ ਵੱਲੋਂ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣ, ਜਾਰੀ ਕਰਨ, ਅਸਵੀਕਾਰ ਕਰਨ ਅਤੇ ਰੱਦ ਕਰਨ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਐਕਟ ਦੀ ਧਾਰਾ 51-55 ਵਿੱਚ ਵਿਆਪਕ ਰੂਪ ਵਿੱਚ ਦਰਸਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਨੀਕਰਣ ਪ੍ਰਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਰਾਈਟਸ ਆਫ਼...