ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ
ਚੰਡੀਗੜ੍ਹ, 27 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ।
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ 'ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ 'ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ 'ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸ...








