ਬਾਗਬਾਨੀ ਵਿੱਚ ਪੰਜਾਬ ਦੇਸ਼ਭਰ ਵਿੱਚ ਨੰਬਰ 1 : 7100 ਕਰੋੜ ਦਾ ਪ੍ਰੋਜੈਕਟ ਅਤੇ ‘ਅਪਣਾ ਪਿੰਡ-ਅਪਣਾ ਬਾਗ’ ਨਾਲ ਜੁੜਿਆ ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ
ਚੰਡੀਗੜ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।
ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ...








