Friday, November 7Malwa News
Shadow

Tag: top news

ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਦੋਵਾਂ ਖੇਤਰਾਂ ਦੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਉਸ ਦੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ ਅਤੇ ਚੇਅਰਮੈਨ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿੱਚ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਹੇਠਲੇ ਪੱਧਰ ਤੱਕ ਲੋਕਾਂ ਲਈ ਕੰਮ ਕਰਨ ਲਈ ਕਿਹਾ।   ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

Hot News
ਪਠਾਨਕੋਟ, 19 ਜੂਨ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ. ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਸ੍ਰੀਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ਦੀ ਝੀਲ ...
ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

Hot News
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।     ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਦੱਸਿਆ ਗਿਆ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅ...
ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

Breaking News
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਈ ਸੁਧਾਰ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪ...
ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ

ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ

Punjab News
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।  ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ। ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ...
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Breaking News
ਚੰਡੀਗੜ੍ਹ, 19 ਜੂਨ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣ...
ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

Hot News
ਐਸਬੀਐਸ ਨਗਰ,18 ਜੂਨ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ।    ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ  ਵਾਲੀ ਇਸ ਰੈਲੀ  ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।  ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ  ਸੰਦੇਸ਼ ਦਿੱਤਾ।   ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ  ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭ...
ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

Hot News
ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ  ਚੈਕਿੰਗ ਕੀਤੀ।   ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।   ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾ...
ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ : ਭਗਵੰਤ ਮਾਨ

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ : ਭਗਵੰਤ ਮਾਨ

Breaking News
ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹ...
ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ : ਆਪ

ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ : ਆਪ

Punjab News
ਚੰਡੀਗੜ੍ਹ, 18 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਹੁਣ ਅਸਿੱਧੇ ਢੰਗ ਨਾਲ ਪੰਜਾਬ ਦੀ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਉਹ ਆਰਡੀਐਫ ਦੇ 7,000 ਕਰੋੜ ਰੁਪਏ ਦੇ ਬਕਾਇਆ ਫ਼ੰਡ ਜਾਰੀ ਨਹੀਂ ਕਰ ਰਹੀ।  ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ (ਰੋਪੜ) ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਹੋ ਰਹੀ। ਚੱਢਾ ਨੇ ਕਿਹਾ ਕਿ ਆਰਡੀਐਫ ਦਾ ਪੈਸਾ ਪੰਜਾਬ ਵਿੱਚ ਪੇਂਡੂ ਖੇਤਰਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਲਈ ਵਰਤਿਆ ਜਾਂਦਾ ਹੈ। ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਜ਼ਿਸ਼ ਤਹਿਤ ਪੇਂਡੂ ਵਿਕਾਸ ਫ਼ੰਡ ਦੇ 7000 ਕਰੋੜ ਰੁਪਏ ਰੋਕੇ ਹੋਏ ਹਨ। ਆਪ ਆਗੂ ਨੇ ਦੱਸਿਆ ਕਿ ਪਹਿਲਾਂ ਭਾਜਪਾ ਨੇ ਪੰਜਾਬ ਵਿੱਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰਨ ਲਈ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ...