Friday, November 7Malwa News
Shadow

Tag: top news

ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ 

ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ 

Punjab News
ਚੰਡੀਗੜ੍ਹ, 18 ਜੂਨ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ 'ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ 'ਤੇ ਤਿੱਖੇ ਹਮਲੇ ਕੀਤੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ 'ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਕੀ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ 'ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ? ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੋ ਕਿ ਇਸ ਵੀਡੀਓ ਤੋਂ ਸਾਬਤ ਹੋ ਗਿਆ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ।  ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ? ਗਰਗ ਨੇ ਕਿਹਾ ...
ਟੋਰਾਂਟੋ ਵਿਚ ਅੱਜ ਫੇਰ ਗੋਲੀ ਚੱਲਣ ਨਾਲ ਤਿੰਨ ਮਰੇ

ਟੋਰਾਂਟੋ ਵਿਚ ਅੱਜ ਫੇਰ ਗੋਲੀ ਚੱਲਣ ਨਾਲ ਤਿੰਨ ਮਰੇ

Punjab News
ਟੋਰਾਂਟੋ : ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿਚ ਗੋਲੀ ਚੱਲਣ ਦੀਆਂ ਘਟਨਾਵਾਂ ਵਿਚ ਦਿਨ ਬ ਦਿਨ ਤੇਜੀ ਆ ਰਹੀ ਹੈ। ਅਜੇ ਕੁੱਝ ਦਿਨ ਪਹਿਲਾਂ ਹੀ ਇਕ ਸਕੂਲ ਦੀ ਪਾਰਕਿੰਗ ਵਿਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਅੱਜ ਫੇਰ ਟੋਰਾਂਟੋ ਦੇ ਇਕ ਬਿਜਨਸ ਸਟੋਰ ਵਿਚ ਗੋਲੀ ਚੱਲਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ਟੋਰਾਂਟੋ ਪੁਲੀਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਟੋਰਾਂਟੋ ਲਾਰੈਂਸ ਐਵਨਿਊ ਈ ਦੇ ਨਾਰਥ ਸਾਈਡ ਮਲਾਰਡ ਰੋਡ 'ਤੇ ਸਥਿੱਤ ਨਾਰਥ ਯਾਰਕ ਬਿਜਨਸ ਕੰਪਲੈਕਸ ਦੇ ਅੰਦਰ ਗੋਲੀ ਚੱਲਣ ਨਾਲ ਤਿੰਨ ਵਿਅਕਤੀਟਾਂ ਦੀ ਮੌਤ ਹੋ ਗਈ। ਪੁਲੀਸ ਮੁਤਾਬਿਕ ਸੂਚਨਾ ਮਿਲਣ 'ਤੇ ਪੁਲੀਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਦੇਖਿਆ ਕਿ ਬਿਜਨਸ ਕੰਪਲੈਕਸ ਦੇ ਅੰਦਰ ਤਿੰਨ ਵਿਕਅਤੀਆਂ ਦੀਆਂ ਲਾਸ਼ਾਂ ਪਈਆਂ ਹਨ। ਪੁਲੀਸ ਵਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਿਜਨਸ ਦੇ ਲੈਣ ਦੇਣ ਦੇ ਮਾਮਲੇ ਵਿਚ ਕੋਈ ਝਗੜਾ ਹੋਇਆ ਹੋਵੇਗਾ। ਪੁਲੀਸ ਦੇ ਅੰਦਾਜ਼ੇ ਅਨੁਸਾਰ ਗੋਲੀ ਚਲਾਉਣ ਵਾਲਾ ਖੁਦ ਵੀ ਮਾਰਿਆ ਗਿਆ ਹੋਵੇਗਾ। ਪਰ ਅਜੇ ਪੁਲੀਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਪੂਰੀ ਹੋ ਜਾਣ...
ਵੈਨਕੂਵਰ ਬਣਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਸ਼ਹਿਰ

ਵੈਨਕੂਵਰ ਬਣਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਸ਼ਹਿਰ

Punjab News
ਵੈਨਕੂਵਰ : ਮਹਿੰਗਾਈ ਦੇ ਮਾਮਲੇ ਵਿਚ ਇਸ ਸਾਲ ਫੇਰ ਵੈਨਕੂਵਰ ਦੁਨੀਆਂ ਵਿਚੋਂ ਸਭ ਤੋਂ ਮਹਿੰਗਾ ਸ਼ਹਿਰ ਬਣ ਗਿਆ ਹੈ। ਇਸ ਤੋਂ ਇਲਾਵਾ ਮਹਿੰਗੇ ਘਰਾਂ ਦੇ ਮਾਮਲੇ ਵਿਚ ਵੈਨਕੂਵਰ ਦਾ ਹੈ ਦੁਨੀਆਂ ਵਿਚ ਤੀਜਾ ਸਥਾਨ। ਮਹਿੰਗੇ ਘਰਾਂ ਦੇ ਮਾਮਲੇ ਵਿਚ ਦੁਨੀਆਂ ਵਿਚ ਸਭ ਤੋਂ ਮਹਿੰਗਾ ਸ਼ਹਿਰ ਹਾਂਗਕਾਂਗ, ਦੂਜੇ ਨੰਬਰ 'ਤੇ ਆਸਟਰੇਲੀਆ ਦਾ ਸ਼ਹਿਰ ਸਿਡਨੀ ਅਤੇ ਤੀਜੇ ਨੰਬਰ 'ਤੇ ਕੈਨੇਡਾ ਦਾ ਸ਼ਹਿਰ ਵੈਨਕੂਵਰ ਮੰਨਿਆ ਗਿਆ। ਆਮ ਲੋੜਾਂ ਦੀਆਂ ਵਸਤਾਂ ਦੀ ਮਹਿੰਗਾਈ ਦੇ ਮਾਮਲੇ ਵਿਚ ਵੈਨਕੂਵਰ ਦੁਨੀਆਂ ਵਿਚ ਸਭ ਤੋਂ ਮਹਿੰਗਾ ਸ਼ਹਿਰ ਮੰਨਿਆ ਗਿਆ। ਕੈਲੀਫੋਰਨੀਆ ਦੀ ਇਕ ਯੂਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਕੈਨੇਡਾ ਦਾ ਸ਼ਹਿਰ ਵੈਨਕੂਵਰ ਦੇਸ਼ ਵਿਚੋਂ ਤਾਂ ਸਭ ਤੋਂ ਮਹਿੰਗਾ ਹੁੰਦਾ ਹੀ ਸੀ, ਹੁਣ ਦੁਨੀਆਂ ਭਰ ਵਿਚੋਂ ਵੀ ਸਭ ਤੋਂ ਮਹਿੰਗਾ ਹੋ ਗਿਆ ਹੈ। ਇਥੇ ਹਰ ਚੀਜ ਦੁਨੀਆਂ ਨਾਲੋਂ ਮਹਿੰਗੀ ਮਿਲਦੀ ਹੈ। ਇਸੇ ਤਰਾਂ ਘਰਾਂ ਦੀਆਂ ਕੀਮਤਾਂ ਦੇ ਮਾਮਲੇ ਵਿਚ ਵੀ ਵੈਨਕੂਵਰ ਵਿਚ ਪੂਰੇ ਕੈਨੇਡਾ ਨਾਲੋਂ ਘਰ ਜਿਆਦਾ ਮਹਿੰਗੇ ਨੇ। ਜੇਕਰ ਦੁਨੀਆਂ ਦੀ ਗੱਲ ਕਰੀਏ ਤਾਂ ਦੁਨੀਆਂ ਭਰ ਵਿਚ ਹਾਂਗਕਾਂਗ ਅਜਿਹਾ ਸ਼ਹਿਰ ਹੈ, ਜਿਥੇ ਘਰਾ...
ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

Breaking News
ਚੰਡੀਗੜ੍ਹ, 17 ਜੂਨ : ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ 'ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰ...
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Hot News
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ।  ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ।   ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ  ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ।   ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫ...
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

Punjab News
ਜਲੰਧਰ, 17 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ। ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਇਸ ਦਾ ਰਸਮੀ ਐਲਾਨ ਕੀਤਾ। ਮੋਹਿੰਦਰ ਭਗਤ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੇਲੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 37000 ਵੋਟਾਂ ਮਿਲੀਆਂ ਸਨ।  ਉਹ 1997 ਤੋਂ 1999 ਤੱਕ ਪੰਜਾਬ ਭਾਜਪਾ ਦੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਸਨ। ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਤੋਂ 2011 ਤੱਕ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਚੇਅਰਮੈਨ ਵੀ ਸਨ। ਉਨ੍ਹਾਂ ਦਾ ਉਮੀਦਵਾਰ ਬਣਨ ਨਾਲ ਯਕੀਨੀ ਤੌਰ 'ਤੇ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ। ਇਹ ਸੀਟ ਆਮ ਆਦਮੀ...
ਹਿਮਾਚਲ ‘ਚ ਪੰਜਾਬੀ ਜੋੜੇ ‘ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ

ਹਿਮਾਚਲ ‘ਚ ਪੰਜਾਬੀ ਜੋੜੇ ‘ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ

Breaking News
ਚੰਡੀਗੜ੍ਹ, 16 ਜੂਨ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਿਸ ਜ਼ੀਰੋ ਐਫਆਈਆਰ ਦਰਜ ਕਰੇਗੀ। ਇਸ ਦੇ ਲਈ ਮੈਂ ਪੀੜਤ ਪਰਿਵਾਰ ਨੂੰ ਪੁਲਿਸ ਨੂੰ ਬਿਆਨ ਦੇਣ ਲਈ ਕਿਹਾ ਹੈ ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਹਿਮਾਚਲ ਦੇ ਡੀਜੀਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਦੱਸਿਆ ਗਿਆ ਕਿ ਉਹ ਫ਼ਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਐਫਆਈਆਰ ਦੀ ਕਾਪੀ ਉ...
ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

Breaking News
ਚੰਡੀਗੜ੍ਹ, 15 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ. ਵੱਲੋਂ ਕੀਤਾ ਗਿਆ। ਪੰਜਾਬ ਪੁਲਿਸ, ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਸ. ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਸ. ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ। ਪੰਜਾਬ ਦੇ ਰੋਜ਼ਗਾਰ ਉਤਪ...
ਵਿਸ਼ਵ ਪੰਜਾਬੀ ਕਾਨਫਰੰਸ ਲਈ ਚੀਫ ਖਾਲਸਾ ਦੀਵਾਨ ਨੇ ਦਿੱਤਾ ਸਮਰੱਥਨ

ਵਿਸ਼ਵ ਪੰਜਾਬੀ ਕਾਨਫਰੰਸ ਲਈ ਚੀਫ ਖਾਲਸਾ ਦੀਵਾਨ ਨੇ ਦਿੱਤਾ ਸਮਰੱਥਨ

Punjab News
ਬਰੈਂਪਟਨ : ਬੀਤੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸ੍ਰ. ਸਰਦੂਲ ਸਿੰਘ ਥਿਆੜਾ ਦੀ ਮੁਲਾਕਾਤ ਹੋਈ। ਡਾ. ਨਿੱਜਰ ਨੇ ਜਗਤ ਪੰਜਾਬੀ ਸਭਾ ਵੱਲੋਂ ਪੰਜਾਬੀ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ 5, 6 ਅਤੇ 7 ਜੁਲਾਈ 2024 ਨੂੰ ਹੋਣ ਵਾਲੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਚੀਫ਼ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਾਨਫ਼ਰੰਸ ਵਿੱਚ ਸ਼ਾਮਿਲ ਹੋਣ ਦਾ ਵਾਅਦਾ ਵੀ ਕੀਤਾ।ਜ਼ਿਕਰਯੋਗ ਹੈ ਕਿ 5,6 ਅਤੇ 7 ਜੁਲਾਈ 2024 ਨੂੰ ਕੈਨੇਡਾ 'ਚ ਹੋ ਰਹੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਵਿਸ਼ਾ "ਪੰਜਾਬੀ ਭਾਸ਼ਾ ਦਾ ਭਵਿੱਖ ਅਤੇ ਪੰਜਾਬੀ ਨਾਇਕ" ਹੈ।ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਪਹਿਲਾਂ ਹੋਈਆਂ 9 ਵਰਲਡ ਪੰਜਾਬੀ ਕਾਨਫ਼ਰੰਸਾਂ ਵਾਂਗ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗੀ। ਜਿਸ ਨੂੰ ਲੈ ਕੇ ਭਾਰੀ ਉਤਸ਼...
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ...