ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ
ਚੰਡੀਗੜ੍ਹ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ...








