ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ।
ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ...








