Friday, November 7Malwa News
Shadow

Tag: top news

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 6 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ...
ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ 'ਆਪ' ਦੇ ਸਾਰੇ  ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।  'ਆਪ' ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ...
ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

Punjab News
ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਓਂਟਾਰੀਓ ਫਰੈਂਡ ਕਲੱਬ ਇਕ ਮੁਸ਼ਾਇਰਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਰਸ਼ਕ ਸ਼ਾਮਲ ਹੋਏ। ਇਸ ਮੁਸ਼ਾਇਰੇ ਵਿਚ ਕੁਲਵੰਤ ਸਿੰਘ ਚੱਠਾ ਯੂ.ਕੇ., ਬਲਵਿੰਦਰ ਸਿੰਘ ਚੱਠਾ ਯੂ.ਐੱਸ.ਏ, ਅਮਰ ਸਿੰਘ ਭੁੱਲਰ ਐੱਮਡੀ ਹਮਦਰਦ ਮੀਡੀਆ ਗਰੁੱਪ, ਦਵਿੰਦਰ ਸਿੰਘ ਘੁੰਮਣ ਡੀਐਸਪੀ ਅਤੇ ਪਾਕਿਸਤਾਨ ਤੋਂ ਬੀਨਾ ਗੋਇੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪਿਆਰਾ ਸਿੰਘ ਕੱਦੋਂਵਾਲ ਨੇ ਕੀਤਾ। ਮੁਸ਼ਾਇਰੇ ਵਿੱਚ ਪਹੁੰਚੇ ਕਵੀਆਂ ਵਜੋਂ ਰਿੱਟੂ ਭਾਟੀਆ, ਸੁਰਜੀਤ , ਹਰਭਜਨ ਕੌਰ ਗਿੱਲ, ਹਰਜੀਤ ਭਮਰਾ, ਦੀਪ ਕੁਲਦੀਪ, ਤਾਹਿਰ ਅਸਲਮ ਗੋਰਾ, ਡਾ. ਸੰਤੋਖ ਸਿੰਘ ਸੰਧੂ, ਅਮਰੀਕ ਸਿੰਘ ਸੰਘਾ, ਕਰਨ ਅਜਾਇਬ ਸਿੰਘ ਸੰਘਾ, ਹਲੀਮਾ ਸਾਦੀਆ, ਜਸਲੀਨ ਅਤੇ ਪਰਮਪ੍ਰੀਤ ਆਦਿ ਸ਼ਾਮਿਲ ਹੋਏ।ਇਸ ਮੌਕੇ ਵਰਡ ਪੰਜਾਬੀ ਕਾਨਫ਼ਰੰਸ ਦੇ ਸ੍ਰਰਪਸਤ ਅਮਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਪੀ ਰਹਿਲ, ਹਰਿੰਦਰ ਸਿੰਘ ਢੀਡਸਾ ਤੇ ਬਲਵਿੰਦਰ ਕੌਰ ਚੱਠਾ ਨੇ ਬੀਨਾ ਗੋਇੰਦੀ ਨੂੰ ਸਨਮਾਨ ਚਿੰਨ੍ਹ ਤੇ ਕ਼ਾਇਦਾ-ਏ-ਨੂਰ ਭੇਂਟ ਕੀਤਾ। ਪ੍ਰੋਗਰ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ...
ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

Breaking News
ਚੰਡੀਗੜ੍ਹ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਅੱਜ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ। ਬਠਿੰਡਾ ਜਿਲੇ ਵਿਚ ਸਭ ਤੋਂ ਵੱਧ ਵੋਟਿੰਗ ਹੋਈ। ਸ਼ਾਮ ਨੂੰ ਪ੍ਰਾਸਤ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਜਿਲਾ ਬਠਿੰਡਾ ਵਿਚ 61 ਫੀਸਦੀ ਵੋਟ ਪੋਲ ਹੋ ਚੁੱਕੀ ਸੀ। ਸ਼ਾਮ ਤੱਕ ਪੰਜਾਬ ਭਰ ਵਿਚ 56 ਪ੍ਰਤੀਸ਼ਤ ਵੋਟ ਪੋਲ ਹੋ ਚੁੱਕੀ ਸੀ।ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚੋਂ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ਵਿਚ 49.38 ਪ੍ਰਤੀਸ਼ਤ, ਆਨੰਦਪੁਰ ਸਾਹਿਬ ਵਿਚ 55.02 ਪ੍ਰਤੀਸ਼ਤ, ਫਰੀਦਕੋਟ ਵਿਚ 55.44 ਪ੍ਰਤੀਸ਼ਤ, ਫਿਰੋਜ਼ਪੁਰ ਵਿਚ 57.68 ਪ੍ਰਤੀਸ਼ਤ, ਫਤਿਹਗੜ੍ਹ ਸਾਹਿਬ ਵਿਚ 54.55 ਪ੍ਰਤੀਸ਼ਤ, ਬਠਿੰਡਾ ਵਿਚ 61 ਪ੍ਰਤੀਸ਼ਤ, ਜਲੰਧਰ ਵਿਚ 53.66 ਪ੍ਰਤੀਸ਼ਤ, ਹੁਸ਼ਿਆਰਪੁਰ ਵਿਚ 52.39 ਪ੍ਰਤੀਸ਼ਤ, ਗੁਰਦਾਸਪੁਰ ਵਿਚ 58.56 ਪ੍ਰਤੀਸ਼ਤ, ਸੰਗਰੂਰ ਵਿਚ 57.21 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਸਨ। ਦੇਰ ਰਾਤ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ।...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

Punjab News
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

Hot News
ਸੰਗਰੂਰ, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ।  ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਲੋ...
24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

Breaking News
ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ...
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

Punjab News
ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ। ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ  ਅਤੇ ਉਹਨਾਂ ਨੂੰ ਹੱਲ ਕਰੋ ਸਕਣ।  ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰ...
ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ : ਅਰਵਿੰਦ ਕੇਜਰੀਵਾਲ

ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ : ਅਰਵਿੰਦ ਕੇਜਰੀਵਾਲ

Hot News
ਪਟਿਆਲਾ, 30 ਮਈ : ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ। ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜ...