Saturday, November 7Malwa News
Shadow

Tag: top news

ਮਾਲੀਏ ਦੇ ਸਰੋਤ ਵਧਾਉਣ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 5 ਦਸੰਬਰ : ਪੰਜਾਬ ਵਿਚ ਨਵੇਂ ਆਰਥਿਕ ਵਸੀਲੇ ਪੈਦਾ ਕਰਨ ਅਤੇ ਵਿੱਤੀ ਸਥਿੱਤੀਆਂ ਮਜਬੂਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਕੀਤੀ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਆਈ ਏ ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਵਿੱਤ ਕਮਿਸ਼ਨਰ ਵਜੋਂ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਵਿਚ ਮਾਲੀਆ ਵਧਾਉਣ ਲਈ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕਈ ਵਿਭਾਗ ਅਜੇ ਤੱਕ ਵੀ ਅਣਗੌਲੇ ਪਏ ਹਨ, ਜਿਨ੍ਹਾਂ ਵਿਚ ਬਹੁਤ ਸਾਰੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਾਲੀਏ ਦੇ ਸਰੋਤਾਂ ਵਿਚ ਵਾਧਾ ਕਰਨਾ ਬਹੁਤ ਜਰੂਰੀ ਹੈ।ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੀ ਵਰਤੋਂ ਵਿਚ ਵੀ ਪਾਰਦਰਸ਼ਤਾ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਹਰ ਵਿਕਾਸ ਕਾਰਜ ਲਈ ਜਾਰੀ ਕੀਤੇ ਗਏ ਫੰਡਾਂ ਲ...

ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

Hot News
ਅੰਮ੍ਰਿਤਸਰ, 5 ਦਸੰਬਰ : ਪੰਜਾਬ ਪੁਲੀਸ ਨੇ ਅੱਜ ਤਿੰਨ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਪੰਜ ਕਿੱਲੋ ਹੈਰੋਇਨ ਅਤੇ ਚਾਰ ਲੱਖ 45 ਰੁਪਏ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਿਆ ਗਿਆ ਹੈ। ਇਸ ਲਈ ਪੁਲੀਸ ਨੇ ਚੌਕਸੀ ਵਰਤਦਿਆਂ ਜਾਂਚ ਸ਼ੁਰੂ ਕੀਤੀ। ਇਕ ਪੁਲੀਸ ਨਾਕੇ ਦੌਰਾਨ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਹੀ ਜਦੋਂ ਇਕ ਮੋਟਰ ਸਾਈਕਲ 'ਤੇ ਸਵਾਰ ਹੁਸਨਪ੍ਰੀਤ ਸਿੰਘ ਹੈਰੋਇਨ ਲੈਣ ਲਈ ਵੀ ਉਥੇ ਹੀ ਪਹੁੰਚ ਗਿਆ ਤਾਂ ਪੁਲੀਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੇ ਇਹ ਹੈਰੋਇਨ ਹਰਪ੍ਰੀਤ ਤੱਕ ਪਹੁੰਚਾਉਣੀ ਸੀ। ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।...
ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਹਾਲਾਤਾਂ ਵਿਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 21.50 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ।ਆਪਣੀ ਰਿਹਾਇਸ਼ ਵਿਖੇ ਕੀਤੀ ਗਈ ਇਕ ਮੀਟਿੰਗ ਦੌਰਾਲ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀਆਂ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਅੱਗੇ ਹਮੇਸ਼ਾਂ ਸਿਰ ਝੁਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਹਾਦਰ ਨੌਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਸਰਕਾਰ ਦਾ ਮੁਢਲਾ ਫਰਜ ਹੈ। ਇਸ ਲਈ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰ ਨੌਜਵਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਇਸ ਗ੍ਰਾਂਟ ਵਾਸਤੇ 21.50 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਸਰਕਾਰ ਬਣਦਿਆਂ ਹੀ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਬਹਾਦਰੀ ਅੱਗੇ ਸਰਕਾਰ ਦੀ...

ਹਰਜੋਤ ਬੈਂਸ ਨੇ ਕੀਤੀ ਨਿਤਿਨ ਗਡਕਰੀ ਨਾਲ ਮੀਟਿੰਗ

Breaking News
ਨਵੀਂ ਦਿੱਲੀ, 4 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿਚ ਹੋਰ ਚਾਰ ਮਾਰਗੀ ਸੜਕਾਂ ਦੇ ਨਿਰਮਾਣ ਦੀ ਮੰਗ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸੜਕਾਂ ਦੀ ਹਾਲਤ ਬਹੁਤੀ ਵਧੀਆ ਨਹੀਂ ਹੈ। ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਾਣ ਲਈ ਸ਼ਰਧਾਲੂਆਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਲਈ ਚਾਰ ਮਾਰਗੀਆਂ ਸੜਕਾਂ ਦੀ ਲੋੜ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁ਼ਸਕਲ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਇਸ ਚਾਰ ਮਾਰਗੀ ਸੜਕ ਦੀ ਵਿਸਥਾਰ ਵਿਚ ਰਿਪੋਰਟ ਪਹਿਲਾਂ ਹੀ ਤਿਆਰ ਹੋ ਚੁੱਕੀ ਹੈ।ਸ੍ਰੀ ਬੈਂਸ ਨੇ ਮੰਗ ਕੀਤੀ ਕਿ ਕੀਰਤਪੁਰ ਸਾਹਿਬ ਤੋਂ ਹਿਮਚਾਲ ਪ੍ਰਦੇਸ਼ ਦੇ ਊਨਾ ਜਿਲੇ ਲਈ ਵੀ ਚਾਰ ਮਾਰਗੀ ਸੜਕ ਬਣਾਉਣ ਦੀ ਲੋੜ ਹੈ। ਉਨ੍ਹਾਂ ...

ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

Hot News
ਮਾਨਸਾ, 4 ਦਸੰਬਰ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਿਲਾਫ ਆਰੰਭ ਕੀਤੀ ਹੋਈ ਮੁਹਿੰਮ ਤਹਿਤ ਮਾਨਸਾ ਵਿਖੇ ਇਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਦੇ ਖੋਖਰ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਮਸ਼ੀਨੀ ਰੇਹੜੀ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ। ਇਸ ਦੌਰਾਨ ਉਸ ਨੂੰ ਸੜਕ ਦੇ ਕਿਨਾਰੇ ਇਕ ਲੱਕੜ ਦਾ ਟੋਟਾ ਦਿਸਿਆ ਤਾਂ ਉਸ ਨੇ ਚੁੱਕ ਕੇ ਰੇਹੜੀ 'ਤੇ ਲੱਦ ਲਿਆ। ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਵਣ ਗਾਰਡ ਮਨਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਲਾਉਣ ਦੀ ਧਮਕੀ ਦਿੱਤੀ। ਜਦੋਂ ਉਸ ਨੇ ਮਿਨਤ ਤਰਲਾ ਕੀਤਾ ਤਾਂ ਮਨਪ੍ਰੀਤ ਸਿੰਘ ਨੇ ਚਾਰ ਹਜਾਰ ਰੁਪਏ ਦੀ ਮੰਗ ਕੀਤੀ। ਉਸ ਨੇ 1400 ਰੁਪਏ ਤਾਂ ਦੇ ਦਿੱਤਾ ਅਤੇ ਬਾਕੀ ਪੈਸੇ ਬਾਅਦ ਵਿਚ ਦੇਣ ਦਾ ਵਾਅਦਾ ਕਰ ਲਿਆ। ਹੁਣ ਮਨਪ੍ਰੀਤ ਸਿੰਘ ਉਸ ਪਾਸੋਂ ਬਾਕੀ ਪੈਸੇ ਮੰਗ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾ ਕੇ...

ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੁਣ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਕੀਤੀ ਜਾਇਆ ਕਰੇਗੀ।ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਦੀ ਆਨ ਲਾਈਨ ਮੀਟਿੰਗ 6 ਜਨਵਰੀ 2025 ਨੂੰ ਹੋਵੇਗੀ। ਇਸ ਮਿਲਣੀ ਵਿਚ ਐਨ ਆਰ ਆਈ ਪੰਜਾਬੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਿਆਦਾ ਸ਼ਿਕਾਇਤਾਂ ਮਾਲ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਹੀ ਸਬੰਧਿਤ ਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਵੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਇਸ ਸਬੰਧੀ ਪਹਿਲਾਂ ਹੀ ਜਿਲਾ ਪੱਧਰ 'ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਜਿਲਾ ਪੱਧਰ 'ਤੇ ਮਸਲੇ ਹੱਲ ਕਰਨ ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 92 ਕਰੋੜ ਰੁਪਏ ਜਾਰੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਦੇ ਸਿਲਸਲੇ ਵਿਚ ਹੀ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2017–18 ਤੋਂ ਲੈ ਕੇ 2019–20 ਤੱਕ ਦੀ ਬਕਾਇਆ ਅਦਾ ਕਰਨ ਲਈ ਸਾਲ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਫੇਰ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੇਣ ਲਈ 92 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਬੱਚੇ ਵੀ ਕਿਸੇ ਪੱਖੋਂ ਪਿੱਛੇ ਨਾ ਰਹਿਣ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਵਿਚ ਕੋਈ ਬੱਚਾ ਆਰਥਿਕ ਕਾਰਨਾ ਕਰਕੇ ਪੜ੍ਹਾਈ ਨਾ ਛੱਡੇ।...

ਏਅਰਪੋਰਟ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕਾਂ ਨੂੰ ਸਮਰਪਿਤ

Breaking News
ਮੋਹਾਲੀ, 4 ਦਸੰਬਰ : ਏਅਰਪੋਰਟ ਰੋਡ ਮੋਹਾਲੀ ਵਿਖੇ ਪੰਜਾਬ ਸਰਕਾਰ ਵਲੋਂ ਬਣਾੲੈ ਗਏ 'ਨਿਸ਼ਾਨ ਏ ਇਨਕਲਾਬ' ਪਲਾਜਾ਼ ਵਿਚ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਗਿਆ ਹੈ। ਇਹ ਪਲਾਜ਼ਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤਾ।ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਫਸਲਸਫੇ 'ਤੇ ਚੱਲ ਕੇ ਨੌਜਵਾਨ ਦੇਸ਼ ਦੀ ਨਿਰਸਵਾਰਥ ਸੇਵਾ ਕਰ ਸਕਦੇ ਹਨ। ਇਸ ਲਈ ਏਅਰਪੋਰਟ 'ਤੇ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ ਨਾਲ ਸਾਡੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੂੰ ਕੇਵਲ 23 ਮਾਰਚ ਨੂੰ ਸ਼ਹੀਦੀ ਦਿਵਸ ਵਾਲੇ ਦਿਨ ਹੀ ਨਹੀਂ ਯਾਦ ਕੀਤਾ ਜਾਣਾ ਚਾਹੀਦਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿਚ ਸ਼ਹੀਦਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਸਰਕਾਰ ਵੱਲੋਂ ਬਣਾਇਆ ਗਿਆ 'ਨਿਸ਼ਾਨ ਏ ਇਨਕਲਾਬ' ਪਲਾਜ਼ੇ ਦੇ ਮਕਸਦ ਵੀ ਲੋਕਾਂ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਨਾ ਹੀ ਹੈ। ਇਹ ਪਲਾਜ਼ਾ ਲੋਕਾਂ ਨੂੰ ਹਮੇਸ਼ਾਂ ਦੇਸ਼ ਦੀ ਸੇਵਾ ਲਈ ਪ...

ਸੁਖਬੀਰ ਬਾਦਲ ‘ਤੇ ਹਮਲਾ ਇਕ ਵੱਡੀ ਸਾਜਿਸ਼ ਸੀ, ਜੋ ਪੁਲੀਸ ਨੇ ਨਾਕਾਮ ਕੀਤੀ : ਭਗਵੰਤ ਮਾਨ

Breaking News
ਮੋਹਾਲੀ, 4 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਇਸ ਘਟਨਾਂ ਨੂੰ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਦਾ ਨਾਮ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਪੁਲੀਸ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਪੁਲੀਸ ਨੇ ਇਹ ਸਾਜਿਸ਼ ਸਫਲ ਨਹੀਂ ਹੋਣ ਦਿੱਤੀ ਅਤੇ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ।ਅੱਜ ਮੁਹਾਲੀ ਵਿਖੇ 'ਨਿਸ਼ਾਨ ਏ ਇਨਕਲਾਬ' ਪਲਾਜੇ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਰੋਧੀ ਸ਼ਕਤੀਆਂ ਹਮੇਸ਼ਾਂ ਪੰਜਾਬ ਵਿਚ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ, ਪਰ ਪੰਜਾਬ ਸਰਕਾਰ ਵਲੋਂ ਅਜਿਹੇ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਵਰਗੇ ਪਵਿੱਤਰ ਅਸਥਾਨ 'ਤੇ ਅਜਿਹੇ ਘਿਨਾਉਣੇ ਕਾਰੇ ਲਈ ਕਿਸੇ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਅਣਸੁਖਾ...

ਸੇਵਾ ਕਰਦੇ ਸੁਖਬੀਰ ਬਾਦਲ ਤੇ ਹਮਲਾ, ਪੁਲੀਸ ਨੇ ਕੀਤਾ ਹਮਲਾ ਕਰਨ ਵਾਲਾ ਕਾਬੂ

Breaking News
ਸ੍ਰੀ ਅੰਮ੍ਰਿਤਸਰ ਸਾਹਿਬ, 4 ਦਸੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਜਦੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਕੇ ਨੇ ਹਮਲਾ ਕਰ ਕਰ ਦਿੱਤਾ। ਇਸ ਮੌਕੇ ਤੁਰੰਤ ਹਰਕਤ ਵਿਚ ਆਉਂਦਿਆਂ ਪੁਲੀਸ ਨੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਗਿਰਫਤਾਰ ਕਰ ਲਿਆ। ਸੁਖਬੀਰ ਸਿੰਘ ਬਾਦਲ ਸੇਵਾ ਦੌਰਾਨ ਸੇਵਦਾਰ ਵਾਲਾ ਪਹਿਰਾਵਾ ਪਾ ਕੇ ਗੇਟ 'ਤੇ ਡਿਊਟੀ ਦੇ ਰਹੇ ਸਨ। ਅਚਾਨਕ ਇਕ ਵਿਅਕਤੀ ਸਾਹਮਣੇ ਤੋਂ ਆਇਆ ਅਤੇ ਉਸ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਪੁਲੀਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਗੋਲੀ ਉੱਪਰ ਨੂੰ ਚੱਲ ਗਈ। ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿਚ ਵਾਲ ਵਾਲ ਬਚ ਗਏ। ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ, ਸਰਸੇ ਵਾਲੇ ਸਾਧ ਨੂੰ ਮੁਆਫੀ ਦੇਣ ਅਤੇ ਸਿੱਖ ਨੌਜਵਾਨਾਂ ਦੇ ਕਾਤਲ ਪੁਲਿਸ ਅਫ਼ਸਰਾਂ ਨੂੰ ਤਰੱਕੀਆਂ ਦੇਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੱਲ੍ਹ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀਆਂ ਨੂੰ ਸਜ਼ਾ ਸੁਣਾਈ ਗਈ ...