ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 16 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ।
ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ। ਸਾਰੇ ਸਰਕਾਰੀ ਹਸ...








