ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ
ਫ਼ਤਿਹਗੜ੍ਹ ਸਾਹਿਬ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਜ਼ਰੂਰ ਪਾਉਣ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟਾਂ ਪਾਉਣ।
ਉਨ੍ਹਾਂ ਕਿਹਾ ਕਿ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਸਾਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਚੁਣਨ ਦਾ ਅਧਿਕਾਰ ਮਿਲਿਆ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਇਹ ਵੋਟਰ ਕਾਰਡ ਦਿੱਤਾ ਹੈ, ਇਸ ਲਈ ਯਕੀਨੀ ਤੌਰ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਆਪਣੀ ਪਸੰਦ ਦੇ ਨੁਮਾਇੰਦੇ ਦੀ ਚੋਣ ਕਰੋ। ਲਾਲਚ ਜਾਂ ਗੁੰਮਰਾਹ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨਾ।
ਗੁਰਪ੍ਰੀਤ ਜੀਪੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਚੁਣੋ ਜੋ ਤੁਹਾਡੇ ਦੁੱਖ ਦਰਦ ਨੂੰ ਸਮਝਦਾ ਹੋਵੇ। ਗੁਰਪ੍ਰੀਤ ਜੀਪ...








