ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮਿਉਂਸਪਲ ਭਵਨ ਵਿਖੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਮੋਗਾ, ਕਪੂਰਥਲਾ, ਨਵਾਂ ਸ਼ਹਿਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲਾਂ/ਨਗਰ ਪੰਚਾਇਤਾਂ ਮੱਖੂ, ਮੱਲਾਵਾਲਾ ਖਾਸ, ਬਾਘਾ ਪੁਰਾਣਾ, ਧਰਮਕੋਟ, ਫਤਿਹਗੜ੍ਹ ਪੰਜਤੂਰ, ਨਡਾਲਾ, ਢਿੱਲਵਾ, ਬੇਗੋਵਾਲ ,ਭੁਲੱਥ, ਬਲਾਚੋਰ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡਾ. ਰਵਜੋ...








