ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ, 10 ਮਾਰਚ:
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਟਿੱਪਣੀ ਨੇ ਕਾਂਗਰਸ ਪਾਰਟੀ ਦੀ "ਜਾਗੀਰਵਾਦੀ ਅਤੇ ਜਾਤੀਵਾਦੀ ਭਾਰੂ ਮਾਨਸਿਕਤਾ" ਨੂੰ ਨੰਗਾ ਕਰ ਦਿੱਤਾ ਹੈ।
ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਪੰਜਾਬੀਆਂ ਦੀਆਂ ਮੰਗਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸੰਘਰਸ਼ ਕਰਨ ਵਾਲੇ ਪੇਸ਼ੇ ਤੋਂ ਵਕੀਲ, ਸੰਗਰੂਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਦਲਿਤ ਭਾਈਚਾਰੇ ਦੇ ਪੁੱਤਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ "ਬੰਧੂਆ ਮਜ਼ਦੂਰ" ਕਹਿ ਕੇ ਇੱਕ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਇਹ ਇਸ ਧਰਤੀ ਦੇ ਹਰ ਪੁੱਤਰ ਅਤੇ ਧੀ ਦਾ ਅਪਮਾਨ ਹੈ ਜੋ ਅਮੀਰ ਪਿਛੋਕੜ ਤੋਂ ਬਿਨਾਂ ਹੀ ਆਪਣੀ ਮਿਹਨਤ ਨਾਲ ਸੰਘਰਸ਼ ਕਰਕੇ ਗਰੀਬੀ ਵਿੱਚੋਂ ਉੱਠੇ ਹਨ।"
ਕਾਂਗਰਸੀ ਆਗੂ ਅ...








