ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਤੋਂ ਕੀਤੀ ਸਬਸਿਡੀ ਦੀ ਮੰਗ
ਨਵੀਂ ਦਿੱਲੀ, 13 ਨਵੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਕੋਈ ਆਵਾਜ਼ ਉਠਾਈ। ਉਨ੍ਹਾਂ ਨੇ ਮੰਗ ਕੀਤੀ ਕਿ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇ।ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦ...






