ਬਾਦਲ ਤੇ ਵੜਿੰਗ ਕਿਹੜਾ ਚਾਂਦੀ ਦੇ ਚਮਚੇ ਲੈ ਕੇ ਪੈਦਾ ਹੋਏ ਆ : ਭਗਵੰਤ ਮਾਨ
ਗਿੱਦੜਬਾਹਾ, 5 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡਿੰਪੀ ਢਿੱਲੋਂ ਦੇ ਹੱਕ ਵਿੱਚ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਕਰਦਿਆਂ ਚਾਰ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਦੀ 29 ਸਾਲਾਂ ਤੋਂ ਨੁਮਾਇੰਦਗੀ ਕਰਨ ਵਾਲੇ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਲਕੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ।ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ ਕੰਮ 'ਤੇ ਆਧਾਰਿਤ ਹੋਣੀ ਚਾਹੀਦੀ ਹੈ ਅਤੇ 'ਆਪ' ਨੇ ਪਿਛਲੇ ਢਾਈ ਸਾਲਾਂ 'ਚ ਲੋਕਾਂ ਲਈ ਸ਼ਾਨਦਾਰ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਵਿੱਚ ਕਈ ਨਾਮਵਰ ਵਿਧਾਇਕ ਬਣੇ ਹਨ, ਪਰ ਉਨ੍ਹਾਂ ਨੇ ਲੋਕਾਂ ਜਾਂ ਹਲਕੇ ਲਈ ਕੋਈ ਕੰਮ ਨਹੀਂ ਕੀਤੇ, ਇਸ ਲਈ ਹੁਣ ਲੋਕਾਂ ਕੋਲ ਮੌਕਾ ਹੈ ਕਿ ਉਹ ‘ਆਪ’ ਦੇ ਉਮੀਦਵਾਰ ਨੂੰ ਆਪਣਾ ਨੁਮਾਇੰਦਾ ਚੁਣਨ।ਮਾਨ ਨੇ ਖਿੜਕੀਆਂਵਾਲਾ, ਹਰੀਕੇ ਕਲਾਂ, ਕੋਟਲੀ ਅਬਲੂ ਅਤੇ ਗਿੱਦੜਬਾਹਾ ਬੈਂਟਾਬਾਦ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ...








