‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 16 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ।
ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰ...
