Saturday, November 7Malwa News
Shadow

Tag: top news

‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

Punjab News
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਦਰਜ ਕਰਵਾਇਆ। ਵਿੱਤ ਮੰਤਰੀ ਦੇ ਨਾਲ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ। ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਿਤ ਹੈ। ਇਸ ਲਈ 'ਆਪ' ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ...

ਕਿਰਤੀ ਕਿਸਾਨ ਯੂਨੀਅਨ ਨੇ ਫ਼ਲਸਤੀਨੀਆ ਲਈ ਦਿੱਤੀ ਪੰਜ ਲੱਖ ਦੀ ਸਹਾਇਤਾ

Punjab News
ਨਵੀਂ ਦਿੱਲੀ 14 ਨਵੰਬਰ: ਕਿਰਤੀ ਕਿਸਾਨ ਯੂਨੀਅਨ ਨੇ ਅੱਜ ਫਲਸਤੀਨੀਆਂ ਦੇ ਹੱਕ ਚ ਹਾਅ ਦਾ ਨਾਹਰਾ ਮਾਰਦਿਆਂ 5 ਲੱਖ ਦੀ ਸਹਾਇਤਾ ਫਲੱਸਤੀਨ ਐਮਬੇਸੀ ਰਾਹੀਂ ਭੇਜੀ ਤੇ ਫਲਸਤੀਨੀ ਅਧਿਕਾਰੀਆ ਨੇ ਇਸਨੂੰ ਜੀ ਆਇਆ ਆਖਦਿਆਂ ਆਗੂਆਂ ਨੂੰ ਸਨਮਾਨਿਤ ਵੀ ਕੀਤਾ!ਜਥੇਬੰਦੀ ਨੇ ਇਸ ਮਾਨਵੀ ਸਹਾਇਤਾ ਨੂੰ ਨਾਮਾਤਰ ਮਦਦ ਐਲਾਨਦਿਆ ਦੁਨੀਆ ਭਰ ਦੇ ਇਨਸਾਫ਼ ਪਸੰਦ ਨੂੰ ਲੋਕਾਂ ਨੂੰ ਫਲਸਤੀਨੀਆਂ ਦੇ ਪੱਖ ਚ ਡਟਣ ਦਾ ਸੱਦਾ ਦਿੱਤਾ ਤੇ ਵੱਧ ਤੋਂ ਵੱਧ ਮਾਨਵੀ ਸਹਾਇਤਾ ਫਲਸਤੀਨੀਆਂ ਦੀ ਕਰਨ ਦੀ ਅਪੀਲ ਕੀਤੀ!ਕਿਰਤੀ ਕਿਸਾਨ ਯੂਨੀਅਨ ਨੇ ਫੌਰੀ ਜੰਗਬੰਦੀ ਦੀ ਮੰਗ ਕਰਦਿਆਂ ਫ਼ਲਸਤੀਂਨ ਦੇ ਸਥਾਈ ਹੱਲ ਦੀ ਮੰਗ ਕੀਤੀ ਤੇ ਗਾਜਾ ਦੀ ਨਸਲਕੁਸ਼ੀ ਨੂੰ ਸਿੱਖ ਨਸਲਕੁਸ਼ੀ, 1947 ਦਾ ਪੰਜਾਬ ਦਾ ਬਟਵਾਰਾ ਤੇ 84 ਦੀ ਨਸਲਕੁਸ਼ੀ ਨੂੰ ਯਾਦ ਕਰਾਉਣ ਵਾਲੀ ਨਾਲ ਤੁਲਨਾ ਕਰਦਿਆਂ, ਇਸ ਜਬਰ ਖਿਲਾਫ ਮੈਦਾਨ ਚ ਨਿਤਰਨ ਦਾ ਸੱਦਾ ਦਿੱਤਾ!...

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Punjab News
ਚੰਡੀਗੜ੍ਹ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ...
ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

Hot News
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਾਲ ਦਿਵਸ ਮੌਕੇ ਇੱਕ ਨਵੀਨ ਵਿਦਿਅਕ ਪਹਿਲਕਦਮੀ "ਆਰੰਭ" ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਸਿੱਖਿਆ ਵਿੱਚ ਮਾਪਿਆਂ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ, ਫੇਜ਼-11 ਮੁਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ ਇਥੇ 500 ਤੋਂ ਵੱਧ ਲੋਕਾਂ ਦੇ ਇਕੱਠ, ਜਿਨ੍ਹਾਂ ਵਿੱਚ ਚਾਰ ਰਾਜਾਂ ਦੇ ਸਿੱਖਿਆ ਅਧਿਕਾਰੀ ਅਤੇ 20 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖ...

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ

Punjab News
ਚੰਡੀਗੜ੍ਹ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। 'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਹਰ ਪੱਖੋਂ ਪੰਜਾਬ ਦਾ  ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਹਰ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ। ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।  ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵ...

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ। ਸੌਂਦ ਨੇ ਦੱਸਿਆ ਕਿ ਸ...

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

Breaking News
ਜਲੰਧਰ, 14 ਨਵੰਬਰ: ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ...

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

Hot News
ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ...

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

Punjab News
ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਅਤੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਆਧੁਨਿਕ ਤਕਨਾਲੋਜੀ ਅਤੇ ਉੱਨਤ ਖੁਫ਼ੀਆ ਸਮਰੱਥਾਵਾਂ ਨਾਲ ਲੈਸ #ਏਐਨਟੀਐਫ ਹੁਣ #ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲ...

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

Hot News
ਚੰਡੀਗੜ੍ਹ, 14 ਨਵੰਬਰ : ਸੁਪਰੀਮ ਕੋਰਟ ਦੀ ਮਨਜ਼ੂਰੀ ਉਪਰੰਤ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਐਨ.ਏ.ਐਲ.ਐਸ.ਏ.) ਨੇ ਦੇਸ਼ ਭਰ ਵਿੱਚ ਹਰ ਵਰਗ ਤੱਕ ਕਾਨੂੰਨੀ ਸਹਾਇਤਾ ਨੂੰ ਮੁਫ਼ਤ ਅਤੇ ਪਹੁੰਚਯੋਗ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਦੋ ਨਿਯੁਕਤੀਆਂ ਕੀਤੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਣਯੋਗ ਜਸਟਿਸ ਭੂਸ਼ਣ ਰਾਮਕ੍ਰਿਸ਼ਨਾ ਗਵਈ, ਜੋ ਪਹਿਲਾਂ ਸੁਪਰੀਮ ਕੋਰਟ ਲੀਗਲ ਸਰਵਿਸਿਜ਼ ਕਮੇਟੀ (ਐਸ.ਸੀ.ਐਲ.ਐਸ.ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਚੁੱਕੇ ਹਨ, ਆਪਣੇ ਖੇਤਰ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਉਹਨਾਂ ਦੀ ਯੋਗ ਅਗਵਾਈ ਹੇਠ, ਐਨ.ਏ.ਐਲ.ਐਸ.ਏ. ਦਾ ਉਦੇਸ਼ ਧਾਰਾ 39-ਏ ਦੇ ਸੰਵਿਧਾਨਕ ਆਦੇਸ਼ ਤਹਿਤ ਸਮੁੱਚੇ ਦੇਸ਼ ਵਿੱਚ ਸਮਾਜ ਦੇ ਹਾਸ਼ੀਏ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਨਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਸੁਪਰੀਮ ਕੋਰਟ ਆਫ਼ ਇੰਡੀਆ ਦੇ ਜੱਜ ਮਾਨਯੋਗ ਸ੍ਰੀ ਜਸਟਿਸ ਸੂਰਿਆ ਕਾਂਤ ਨੂੰ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਸੰਜੀਵ ਖੰਨਾ ਦੁਆਰਾ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮ...