ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ
ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅਪਾਹਜਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਾਲ 2025 ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹6175 ਕਰੋੜ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹4683.94 ਕਰੋੜ ਨਵੰਬਰ 2025 ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਵੇਲੇ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਲਗਾਤਾਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਇੱਕ ਮਜ਼ਬੂਤ ਸਮਾਜਿਕ ਸੁਰੱਖਿਆ ਨੈੱਟਵਰਕ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ...








