ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ।
ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ, ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੋਕ ਸਭਾ ਦੀਆਂ ਜ਼ੀਰੋ ਸੀਟਾਂ ਆਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਪੰਜਾਬ ਵਿੱਚ ਸਾਡੀ ਸਰਕਾਰ ਹੈ। ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ।
ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 43 ਹਜ਼ਾਰ ਕਰੋੜ ਰੁਪਏ ਦ...








