ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ।
ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ...







