ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ।
ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹਜ਼ਾ...








