ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ...








