ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਲਾਲ ਅਹਿਮਦ ਉਰਫ਼ ਫੌਜੀ, ਗੁਰਮਰਦੀਪ ਸਿੰਘ ਉਰਫ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ ਝੰਡੂ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ 9 ਅਕਤੂਬਰ 2024 ਨੂੰ ਗੁਰਪ੍ਰੀਤ...







