ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
ਜਲੰਧਰ, 16 ਅਕਤੂਬਰ: ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦ...








