ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ
ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।
ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ। ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ ਕਿਉਂਕਿ ਉਹ ਇਨ੍ਹ...








