Wednesday, March 18Malwa News
Shadow

Tag: top news

ਅੰਦਰਲਾ ਰਾਵਣ

ਅੰਦਰਲਾ ਰਾਵਣ

Local
ਅਸੀਂ ਹਰ ਸਾਲ ਦੁਸਹਿਰੇ ਤੇ ਰਾਵਣ ਸੜਦਾ ਦੇਖਦੇ ਹਾਂ।ਇਤਿਹਾਸਿਕ ਤੱਥ ਵਾਚੀਏ ਤਾਂ ਪਤਾ ਲੱਗਦਾ ਹੈ ਕਿ ਰਾਵਣ ਨੇ ਪਤੀ ਵਰਤਾ ਔਰਤ (ਸੀਤਾ ਮਾਤਾ) ਜੀ ਨੂੰ ਜਬਰੀ ਧੋਖੇ ਨਾਲ ਚੁੱਕ ਕੇ ਆਪਣੇ ਮਹਿਲ ਵਿੱਚ ਲੈ ਆਂਦਾ ਸੀ।ਇਹ ਸੀ ਉਸ ਦਾ ਨਾਂਹਵਾਚਕ ਕਿਰਦਾਰ ਪਰ ਜੇ ਦੂਜੇ ਪਾਸੇ ਉਸ ਦੇ ਹਾਂਵਾਚਕ ਕਿਰਦਾਰ ਵੱਲ ਝਾਤੀ ਮਾਰੀਏ ਤਾਂ ਉਸ ਵਿੱਚੋਂ ਬੁਰਾਈ ਦੇ ਬਾਵਜੂਦ ਵੀ ਚੰਗਿਆਈ ਨਜ਼ਰ ਆਉਂਦੀ ਹੈ।ਉਹ ਚਾਰ ਵੇਦਾਂ ਦਾ ਗਿਆਤਾ ਸੀ।ਜੇ ਗਹੁ ਨਾਲ ਵਾਚੀਏ ਤਾਂ ਉਹ ਆਪਣੀ ਭੈਣ ਸਰੂਪਨਖਾ ਦੇ ਅਪਮਾਨ ਦੇ ਬਦਲੇ ਵਿੱਚ ਸੀਤਾ ਮਾਤਾ ਨੂੰ ਚੁੱਕ ਲਿਆਇਆ। ਪਰ ਉਸ ਨੇ ਸੀਤਾ ਮਾਤਾ ਨਾਲ ਕੋਈ ਜ਼ਬਰਦਸਤੀ ਨਹੀਂ ਕੀਤੀ।ਇਹ ਸੀ ਉਸ ਦਾ ਵਧੀਆ ਕਿਰਦਾਰ ਇਸ ਘਟਨਾ ਨੂੰ ਅਗਰ ਅੱਜ ਦੇ ਜਮਾਨੇ ਨਾਲ ਜੋੜ ਕੇ ਦੇਖੀਏ ਤਾਂ ਲੱਗਦਾ ਹੈ ਤਾਂ ਲੱਗਦਾ ਹੈ ਅੱਜ ਦੇ ਹੈਵਾਨਾਂ ਨਾਲੋਂ ਰਾਵਣ ਕਿਤੇ ਚੰਗਾ ਸੀ।ਅੱਜ ਦੇ ਦਰਿੰਦੇ ਮਿੰਟਾਂ ਵਿੱਚ ਧੀ ਭੈਣ ਦੀ ਪੱਤ ਰੋਲ ਕੇ,ਉਸ ਨੂੰ ਨੋਚ ਨੋਚ ਕੇ ਜਾਨੋਂ ਮਾਰ ਦਿੰਦੇ ਨੇ।ਵੱਧ ਰਹੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਦੇਖ ਕੇ ਹਰ ਧੀ ਦੇ ਮਾਂ-ਬਾਪ ਦੀ ਰਾਤਾਂ ਦੀ ਨੀਂਦ ਉੱਡੀ ਪਈ ਹੈ। ਉਹ ਆਪਣੀਆਂ ਜਵਾਨ ਧੀਆਂ ਨੂੰ ਕਿਹੜੇ ਭ...
ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

Breaking News
ਚੰਡੀਗੜ੍ਹ, 13 ਅਕਤੂਬਰ: ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ। ਏਡੀਜੀਪੀ ਐਨਆਰਆਈ ...
ਮੁੱਖ ਸਕੱਤਰ ਨੇ ਟੇਕਿਆ ਹਰਿਮੰਦਰ ਸਾਹਿਬ ਮੱਥਾ

ਮੁੱਖ ਸਕੱਤਰ ਨੇ ਟੇਕਿਆ ਹਰਿਮੰਦਰ ਸਾਹਿਬ ਮੱਥਾ

Breaking News
ਅੰਮ੍ਰਿਤਸਰ, 13 ਅਕਤੂਬਰ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ...
ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਭਗਵੰਤ ਮਾਨ

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਭਗਵੰਤ ਮਾਨ

Breaking News
ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕ...
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

Breaking News
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟਾਸਕ ਫ਼ੋਰਸ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਵਿਚਲੇ ਪਿੰਡ ਢਿੰਗਈ ਵਿੱਚ ਗ਼ੈਰ-ਕਾਨੂੰਨੀ ਖਣਨ ਵਾਲੀ ਥਾਂ ਦਾ ਪਤਾ ਲੱਗਿਆ। ਟੀਮ ਨੇ ਮੌਕੇ 'ਤੇ ਛਾਪਾ ਮਾਰਿਆ ਤਾਂ ਉਥੇ ਅਣਅਧ...
ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ

ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ

Breaking News
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।  ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ 'ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ...
ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ

Hot News
ਅੰਮ੍ਰਿਤਸਰ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਮੁਲਜ਼ਮ ਜਿਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਉਹ ਬਲੇਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਟੀਮ ਨੇ ਮੌਕੇ 'ਤੇ ਹੀ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.46ਏ.ਜੀ. 1224), ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਨੂੰ ਕਬਜ਼ੇ 'ਚ ਲੈ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸ...
ਜਸੂਸੀ ਲਈ ਭਾਰਤ ਨੇ ਲੱਭ ਲਿਆ ਨਵਾਂ ਰਾਹ, ਮਾਰਿਆ ਵੱਡਾ ਮਾਅਰਕਾ

ਜਸੂਸੀ ਲਈ ਭਾਰਤ ਨੇ ਲੱਭ ਲਿਆ ਨਵਾਂ ਰਾਹ, ਮਾਰਿਆ ਵੱਡਾ ਮਾਅਰਕਾ

Breaking News, Hot News
ਨਵੀਂ ਦਿੱਲੀ, 12 ਅਕਤੂਬਰ - ਭਾਰਤ ਆਉਣ ਵਾਲੇ 5 ਸਾਲਾਂ ਵਿੱਚ 52 ਜਾਸੂਸੀ ਸੈਟੇਲਾਈਟ ਲਾਂਚ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਹ ਸੈਟੇਲਾਈਟ ਮੁੱਖ ਤੌਰ 'ਤੇ ਗੁਆਂਢੀ ਦੇਸ਼ਾਂ ਚੀਨ ਅਤੇ ਪਾਕਿਸਤਾਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਰਤੇ ਜਾਣਗੇ। ਇਸ ਨਾਲ ਭਾਰਤੀ ਸੈਨਾ ਦੀ ਨਿਗਰਾਨੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ। ਟਾਈਮਜ਼ ਆਫ਼ ਇੰਡੀਆ ਨੇ ਇਸਰੋ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਨੇ 7 ਅਕਤੂਬਰ ਨੂੰ ਸਪੇਸ ਬੇਸਡ ਸਰਵੀਲਾਂਸ (SBS-3) ਪ੍ਰੋਗਰਾਮ ਦੇ ਤੀਜੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੇ ਸੈਟੇਲਾਈਟ ਆਰਟੀਫਿਸ਼ੀਅਲ ਇੰਟੈਲੀਜੈਂਸ (AI) 'ਤੇ ਆਧਾਰਿਤ ਹੋਣਗੇ ਅਤੇ 36,000 ਕਿਲੋਮੀਟਰ ਦੀ ਉਚਾਈ 'ਤੇ ਆਪਸ ਵਿੱਚ ਸੰਚਾਰ ਕਰ ਸਕਣਗੇ। ਇਸ ਨਾਲ ਧਰਤੀ ਤੱਕ ਸਿਗਨਲ, ਸੁਨੇਹੇ ਅਤੇ ਤਸਵੀਰਾਂ ਭੇਜਣ ਵਿੱਚ ਆਸਾਨੀ ਹੋਵੇਗੀ। 52 ਸੈਟੇਲਾਈਟਾਂ ਦੀ ਲਾਂਚਿੰਗ 'ਤੇ ਲਗਭਗ 27,000 ਕਰੋੜ ਰੁਪਏ ਖਰਚ ਹੋਣਗੇ। ਇਨ੍ਹਾਂ ਵਿੱਚੋਂ 21 ਸੈਟੇਲਾਈਟ ਇਸਰੋ ਵ...
ਲੱਖਾਂ ਲੋਕਾਂ ਨੂੰ ਸੋਸ਼ਲ ਮੀਡੀਆ ਐਪ ਰਾਹੀਂ ਸੱਟੇ ਦੇ ਨਾਂ ‘ਤੇ ਠੱਗਣ ਵਾਲਾ ਦੁਬਈ ਤੋਂ ਕਾਬੂ

ਲੱਖਾਂ ਲੋਕਾਂ ਨੂੰ ਸੋਸ਼ਲ ਮੀਡੀਆ ਐਪ ਰਾਹੀਂ ਸੱਟੇ ਦੇ ਨਾਂ ‘ਤੇ ਠੱਗਣ ਵਾਲਾ ਦੁਬਈ ਤੋਂ ਕਾਬੂ

Breaking News, Hot News
ਨਵੀਂ ਦਿੱਲੀ : ਮਹਾਦੇਵ ਸੱਟਾ ਐਪ ਦਾ ਸੰਚਾਲਨ ਕਰਨ ਵਾਲੇ ਸੌਰਭ ਚੰਦਰਾਕਰ ਨੂੰ ਇੰਟਰਪੋਲ ਦੇ ਅਧਿਕਾਰੀਆਂ ਨੇ ਦੁਬਈ ਤੋਂ ਗ੍ਰਿਫਤਾਰ ਕਰ ਲਿਆ ਹੈ। ਦੁਬਈ ਦੀ ਪੁਲਿਸ ਅਤੇ ਸਥਾਨਕ ਫੋਰਸ ਦੇ ਨਾਲ ਮਿਲ ਕੇ CBI ਅਤੇ ED ਦੇ ਅਧਿਕਾਰੀਆਂ ਨੇ ਸੌਰਭ ਚੰਦਰਾਕਰ ਨਾਲ ਜੁੜੀ ਹਰ ਜਾਣਕਾਰੀ ਇੰਟਰਪੋਲ ਨੂੰ ਦਿੱਤੀ ਸੀ। 7 ਦਿਨਾਂ ਦੇ ਅੰਦਰ ਭਾਰਤ ਲਿਆਇਆ ਜਾ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਇੰਟਰਪੋਲ ਦੇ ਅਫਸਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਖ਼ਬਰ ਦਿੱਤੀ ਹੈ। ਹੁਣ ਸੌਰਭ ਚੰਦਰਾਕਰ ਨੂੰ ਭਾਰਤ ਅਤੇ ਫਿਰ ਜਲਦੀ ਹੀ ਰਾਇਪੁਰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਦਸਤਾਵੇਜ਼ੀ ਕੰਮ ਅਫਸਰ ਜਲਦ ਤੋਂ ਜਲਦ ਨਿਪਟਾ ਰਹੇ ਹਨ।ਪ੍ਰਵਰਤਨ ਨਿਰਦੇਸ਼ਾਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਲੰਬੇ ਸਮੇਂ ਤੋਂ ਅਧਿਕਾਰੀ ਦੁਬਈ ਵਿੱਚ ਆਪਣੀ ਪਛਾਣ ਛੁਪਾ ਕੇ ਰੁਕੇ ਹੋਏ ਸਨ। ਸੌਰਭ ਚੰਦਰਾਕਰ ਦੇ ਠਿਕਾਣਿਆਂ ਦੇ ਆਸ-ਪਾਸ ਅਧਿਕਾਰੀ ਨਜ਼ਰ ਰੱਖ ਰਹੇ ਸਨ। ਇਸ ਤੋਂ ਬਾਅਦ ਮੌਕਾ ਮਿਲਦੇ ਹੀ ਸੌਰਭ ਚੰਦਰਾਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸੌਰਭ ਚੰਦਰਾਕਰ ਦੀ UAE ਵਿੱਚ ਗ੍ਰਿਫਤਾਰੀ ਦੀ ਸੂਚਨਾ ਮਿਲਣ ਤ...
ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

Breaking News
ਜਲੰਧਰ, 11 ਅਕਤੂਬਰ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ।   ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ  ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ।   ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ...