Wednesday, March 18Malwa News
Shadow

Tag: top news

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: ਡੀਜੀਪੀ ਪੰਜਾਬ

ਛੋਟੇ ਅਪਰਾਧਾਂ ਨੂੰ ਨੱਥ ਪਾਉਣਾ, ਨਸ਼ਿਆਂ ਦਾ ਖਾਤਮਾ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ: ਡੀਜੀਪੀ ਪੰਜਾਬ

Hot News
ਸੰਗਰੂਰ, 10 ਅਕਤੂਬਰ: ਸੂਬੇ ਵਿੱਚ ਛੋਟੇ ਅਪਰਾਧਾਂ 'ਤੇ ਕਾਬੂ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ, ਅਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਵਿਕਰੀ ਦੇ ਪੱਧਰ 'ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲੁੱਟ-ਖੋਹ ਸਮੇਤ ਛੋਟੇ ਅਪਰਾਧਾਂ ਵਿੱਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ, ਚਾਹੇ ਐਸਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।ਡੀਜੀਪੀ ਗੌਰਵ ਯਾਦਵ ਜਿਹਨਾਂ ਦੇ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਸ਼ਾਮਲ ਸਨ, ਪੰਚਾਇਤੀ ਚੋਣਾਂ ਤੋਂ ਪਹਿ...
ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Punjab News
ਸੰਗਰੂਰ, 10 ਅਕਤੂਬਰ: ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ ਪੁਲਿਸ ਕਰਮੀਆਂ ਦੋਵਾਂ ਦੀ ਸਹੂਲਤ ਲਈ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਸਤੇ ਸੰਗਰੂਰ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਉਦਘਾਟਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਇਹ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਪਛਾਣ ਸਬੰਧੀ ਚੋਰੀ/ਛੇੜਛਾੜ, ਸਾਈਬਰ ਬੁਲਿੰਗ, ਹੈਕਿੰਗ ਅਤੇ ਆਨਲਾਈਨ ਘੁਟਾਲਿਆਂ ਸਮੇਤ ਸਾਈਬਰ-ਸਬੰਧਤ ਅਪਰਾਧਾਂ ਦੀ ਜਾਂਚ ਅਤੇ ਇਸ ਨਾਲ ਨਜਿੱਠਣ ਲਈ ਸਮਰਪਿਤ ਕੇਂਦਰ ਵਜੋਂ ਕੰਮ ਕਰੇਗਾ। ਇਸ ਪੁਲਿਸ ਸਟੇਸ਼ਨ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਵਿੱਚ ਡਿਜ਼ੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਨਾਲ ਨਵੇਂ ਬਣੇ ਪੁਲਿਸ ...
ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

Breaking News
ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ  ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ  ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ  ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।  ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਹ ਕਾ...
ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

Punjab News
ਚੰਡੀਗੜ੍ਹ, 10 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ। ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ...
ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 10 ਅਕਤੂਬਰ : ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ। ​ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ...
ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

Local
ਫਰੀਦਕੋਟ : ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥਣ ਪਵਨ ਪ੍ਰੀਤ ਨੇ 99 ਜੂਨੀਅਰ ਉਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਅੰਡਰ 14 ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿਸਾ ਲਿਆ | ਉਸ ਨੇ ਲੰਬੀ ਛਾਲ ,ਉੱਚੀ ਛਾਲ ,60ਮੀਟਰ ਦੋੜ ਵਿੱਚ ਤਾਂਬੇ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਿਲ ਕੀਤਾ । ਇਹ ਖੇਡਾਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਈਆਂ | ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪਹਿਲਾ ਵੀ ਕਈ ਵਾਰ ਖੇਡਾਂ ਵਿੱਚ ਭਾਗ ਲੈ ਕੇ ਅਨੇਕ ਮੇਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀ . ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ: ਸੁਰੇਸ਼ ਸ਼ਰਮਾ ਜੀ ਨੇ ਸਕੂਲ ਪਰਤਣ ਤੇ ਵਿਦਿਆਰਥਣ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨੇ 99 ਉਪਨ ਪੰਜਾਬ ਖੇਡਾਂ ਤੀਜਾ ਸਥਾਨ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤ...
ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

Punjab News
ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ 'ਤੇ ਰਾਜ ਕੋਲ ਉਠਾਉਂਦੇ ਹਨ।  ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ...
1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ

1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ

Punjab News
ਐਸਏਐਸ ਨਗਰ, 9 ਅਕਤੂਬਰ: ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ।   ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।   ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿ...
ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇ...
ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

Punjab News
ਚੰਡੀਗੜ੍ਹ, ਅਕਤੂਬਰ 9 : ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।...