ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ; ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ
ਚੰਡੀਗੜ੍ਹ, 15 ਦਸੰਬਰ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਤਕਨੀਕੀ ਆਫੀਸ਼ੀਅਲਾਂ ਦੀ ਗਈ ਲਿਖਤੀ ਪ੍ਰੀਖਿਆ ਦੇ ਨਾਲ ਤਿੰਨ ਦਿਨਾਂ ਰਾਸ਼ਟਰੀ ਗੱਤਕਾ ਰਿਫਰੈਸ਼ਰ ਕੋਰਸ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਸ ਪ੍ਰੀਖਿਆ ਨੂੰ ਰਵਾਇਤੀ ਮਾਰਸ਼ਲ ਖੇਡ ਗੱਤਕੇ ਵਿੱਚ ਕਾਰਜਕਾਰੀ ਮਿਆਰਾਂ ਨੂੰ ਪੇਸ਼ੇਵਰ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਮੰਨਿਆ ਜਾਂਦਾ ਹੈ। ਇਸ ਪ੍ਰੀਖਿਆ ਦੇ ਆਧਾਰ 'ਤੇ ਹੀ ਗੱਤਕਾ ਆਫੀਸ਼ੀਅਲਾਂ ਨੂੰ ਗ੍ਰੇਡਿੰਗ ਦੇ ਕੇ ਪ੍ਰਮਾਣਿਤ ਕੀਤਾ ਜਾਵੇਗਾ ਜਿਸ ਨਾਲ ਉਹ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਆਫੀਸ਼ੀਏਟਿੰਗ ਕਰ ਸਕਣਗੇ।ਕੋਰਸ ਦੀ ਸਮਾਪਤੀ ਮੌਕੇ ਸੰਬੋਧਨ ਕਰਦੇ ਹੋਏ ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਨਿਯਮਾਂ ਮੁਤਾਬਕ ਇਹ ਪ੍ਰਮਾਣੀਕਰਣ ਪ੍ਰਕਿਰਿਆ ਗੱਤਕਾ ਰੂਲਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਉਣ, ਤਕਨੀਕੀ ਮੁਹਾਰਤ ਨੂੰ ਮਜ਼ਬੂਤ ਕਰਨ ਅਤੇ ਮੁਕਾਬਲਿਆਂ ਦੌਰਾਨ ਅਨੁਸ਼ਾਸਨ ਅਤੇ ਨਿਰਪੱਖਤਾ ਨੂੰ ਮਜ਼ਬੂਤ ਕਰਨ ਲਈ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਿਧਾਂਤਕ ਅਤੇ ਵਿਵਹਾਰਕ ਮੁਲਾਂਕਣਾ...







