ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਤੜਕਸਾਰ ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।
ਰਾਤ ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ।
ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁ...
