ਮਲਵਿੰਦਰ ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਪੱਤਰ ਲਿਖ ਕੇ ਸ਼ਿਲਾਂਗ 'ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਢਾਹੁਣ ਤੋਂ ਰੋਕਣ ਦੀ ਅਪੀਲ ਕੀਤੀ ਹੈ।
ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਬੜਾ ਬਾਜ਼ਾਰ ਵਿੱਚ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ (1874 ਵਿੱਚ ਸਥਾਪਿਤ) ਨੂੰ ਇਲਾਕੇ ਦੇ ਹੋਰ ਧਾਰਮਿਕ ਸਥਾਨਾਂ ਸਮੇਤ ਢਾਹੁਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਿਫਾਰਿਸ਼ ਕਾਰਨ ਸ਼ਿਲਾਂਗ ਅਤੇ ਇਸ ਤੋਂ ਬਾਹਰ ਵੱਸਦੇ ਸਿੱਖ ਭਾਈਚਾਰੇ ਵਿੱਚ ਵਿਆਪਕ ਰੋਸ ਹੈ।
ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾ ਸਿਰਫ਼ ਧਾਰਮਿਕ ਸਥਾਨ ਹੈ, ਸਗੋਂ ਸਿੱਖ ਭਾਈਚਾਰੇ ਵੱਲੋਂ ਇਸ ਖੇਤਰ ਨਾਲ ਪੀੜ੍ਹੀਆਂ ਤੋਂ ਸਾਂਝੇ ਕੀਤੇ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਵੀ...