ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ
ਪਟਿਆਲਾ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ।
ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਟਿਆਲਾ ਵਰੁਣ ਸ਼ਰਮਾ ਸਮੇਤ ਕਮੇਟੀ ਮੈਂਬਰਾਂ- ਜਿਨ੍ਹਾਂ ਨੂੰ ਪੁਲਿਸ ਸਹਿਯੋਗੀ ਵੀ ਕਿਹਾ ਜਾਂਦਾ ਹੈ , ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਸਮਰਪਤ ਸਮਾਜ ਪ੍ਰੇਮੀਆਂ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਸਬ-ਡਵੀਜ਼ਨਲ ਪੁਲਿਸ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓਜ਼) ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨ...








