Wednesday, March 18Malwa News
Shadow

Tag: top news

ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ 1.55 ਕਰੋੜ ਰੁਪਏ ਦਾ ਗ਼ਬਨ

ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ 1.55 ਕਰੋੜ ਰੁਪਏ ਦਾ ਗ਼ਬਨ

Hot News
ਚੰਡੀਗੜ੍ਹ, 21 ਜੂਨ:  ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/...
ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

Punjab News
ਜਲੰਧਰ, 21 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ।  ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ 'ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।...
ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

Breaking News
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸ਼੍ਰੀ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ,...
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜ...
ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼

ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼

Breaking News
ਅੰਮ੍ਰਿਤਸਰ, 20 ਜੂਨ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।   ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿ...
ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

Hot News
ਪਠਾਨਕੋਟ, 20 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਨਾਲ ਕਾਸ਼ਤਕਾਰਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਨਾਲ-ਨਾਲ ਧਰਤੀ ਹੇਠਲੇ ਪਾਣੀ 'ਤੇ ਕਿਸਾਨਾਂ ਦੀ ਨਿਰਭਰਤਾ ਨੂੰ ਵੀ ਘਟਾਇਆ ਜਾ ਸਕੇਗਾ। ਇਹ ਐਲਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੁਜਾਨਪੁਰ ਸਥਿਤ ਲੀਚੀ ਜ਼ੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸ਼ਨੀ ਅਤੇ ਵਿਚਾਰ ਗੋਸ਼ਟੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵਧੀਆ ਕੁਆਲਿਟੀ ਦੀ ਲੀਚੀ ਜ਼ਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਫ਼ੀਸਦੀ ਯੋਗਦਾਨ ਜ...
ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ

Punjab News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ...
ਐਮਐਸਪੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ – ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

ਐਮਐਸਪੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ – ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

Punjab News
ਚੰਡੀਗੜ੍ਹ, 20 ਜੂਨ : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਇਸ ਸਾਲ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਾਮੂਲੀ ਵਾਧੇ 'ਤੇ ਕਿਹਾ ਕਿ ਭਾਜਪਾ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ। ਪਾਰਟੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਸੱਚਮੁੱਚ ਦੇਸ਼ ਦੇ ਕਿਸਾਨਾਂ ਦੀ ਚਿੰਤਾ ਹੈ ਤਾਂ ਉਸ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ 'ਆਪ' ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ 'ਚ ਖੇਤੀ ਲਾਗਤਾਂ 'ਚ ਕਰੀਬ 70 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਮੋਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਚ ਸਿਰਫ 7 ਫ਼ੀਸਦੀ ਵਾਧਾ ਕਰਕੇ ਖ਼ੁਦ ਆਪਣੀ ਪਿੱਠ ਥਪਥਪਾ ਰਹੀ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੈਬਨਿਟ ਮੰਤਰੀ ਪਿਊਸ਼ ਗੋਇਲ ਨੇ ਖ਼ੁਦ ਕਿਹਾ ਹੈ ਕਿ 83 ਫ਼ੀਸਦੀ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ 'ਤੇ ਵਿਕਦੀਆਂ ਹਨ। ਘੱਟੋ-ਘੱਟ ਸਮਰਥਨ ਮੁੱਲ 'ਤੇ ਸਿਰਫ 13 ਫ਼ੀਸ...
ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। https://youtu.be/Y8QKidxMO...