ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
ਚੰਡੀਗੜ੍ਹ, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਭਗਵੰਤ ...








