ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ : ਆਪ
ਚੰਡੀਗੜ੍ਹ, 18 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਹੁਣ ਅਸਿੱਧੇ ਢੰਗ ਨਾਲ ਪੰਜਾਬ ਦੀ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਉਹ ਆਰਡੀਐਫ ਦੇ 7,000 ਕਰੋੜ ਰੁਪਏ ਦੇ ਬਕਾਇਆ ਫ਼ੰਡ ਜਾਰੀ ਨਹੀਂ ਕਰ ਰਹੀ।
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ (ਰੋਪੜ) ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਹੋ ਰਹੀ। ਚੱਢਾ ਨੇ ਕਿਹਾ ਕਿ ਆਰਡੀਐਫ ਦਾ ਪੈਸਾ ਪੰਜਾਬ ਵਿੱਚ ਪੇਂਡੂ ਖੇਤਰਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਲਈ ਵਰਤਿਆ ਜਾਂਦਾ ਹੈ। ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਜ਼ਿਸ਼ ਤਹਿਤ ਪੇਂਡੂ ਵਿਕਾਸ ਫ਼ੰਡ ਦੇ 7000 ਕਰੋੜ ਰੁਪਏ ਰੋਕੇ ਹੋਏ ਹਨ।
ਆਪ ਆਗੂ ਨੇ ਦੱਸਿਆ ਕਿ ਪਹਿਲਾਂ ਭਾਜਪਾ ਨੇ ਪੰਜਾਬ ਵਿੱਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰਨ ਲਈ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ...







