Monday, September 21Malwa News
Shadow

Tag: top news

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ।ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ।ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ...

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

Punjab News
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮ...

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

Breaking News
ਚੰਡੀਗੜ੍ਹ, 12 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ...

ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

Hot News
ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ - ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ – ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਰਾਜਸਥਾਨ ਅਧਾਰਿਤ ਇੱ...

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

Breaking News
ਚੰਡੀਗੜ੍ਹ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ 

Breaking News
ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ। ਵਰਨਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿੱਚ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ, ਉਨ੍ਹਾਂ ਨੂੰ ਹੇਠਲੇ ਪੱਧਰ 'ਤੇ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਮਾਨ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ...

ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜ...

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿ...

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਅਤੇ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਦਿਵਿਆਂਗ ਵਿ...

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab News
ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪ...