Thursday, November 5Malwa News
Shadow

Tag: top news

तिब्बतन प्रतिनिधिमंडल ने लोक भवन में राज्यपाल से भेंट की

तिब्बतन प्रतिनिधिमंडल ने लोक भवन में राज्यपाल से भेंट की

Hindi
शिमला में केंद्रीय तिब्बती प्रशासन के मुख्य प्रतिनिधि ल्हाकपा त्सेरिंग के नेतृत्व में एक तिब्बती प्रतिनिधिमंडल ने आज लोक भवन में राज्यपाल कविन्द्र गुप्ता से भेंट की।राज्यपाल ने कहा कि हिमाचल प्रदेश और तिब्बती समुदाय के बीच हमेशा गहरा और सौहार्दपूर्ण संबंध रहा है। उन्होंने कहा कि धर्मशाला में परम पावन दलाई लामा की उपस्थिति ने राज्य को वैश्विक स्तर पर एक विशेष पहचान दिलाई है। उन्होंने कहा कि दलाई लामा का जीवन करुणा, अहिंसा, शांति और सार्वभौमिक मानव कल्याण का जीवंत उदाहरण है, जो पूरी दुनिया के लोगों को नैतिक मार्गदर्शन प्रदान करता है। उन्होंने कहा कि दलाई लामा की शिक्षाएं न केवल तिब्बती समुदाय बल्कि समस्त मानवता के लिए प्रेरणास्रोत हैं।राज्यपाल ने हिमाचल प्रदेश के सामाजिक, सांस्कृतिक और आर्थिक विकास में तिब्बती भाइयों और बहनों के महत्वपूर्ण योगदान की भी सराहना की।इस अवसर पर ल्हाकपा त्सेरिंग न...
मुख्यमंत्री ने राज्यपाल से भेंट की

मुख्यमंत्री ने राज्यपाल से भेंट की

Hindi
मुख्यमंत्री ठाकुर सुखविन्द्र सिंह सुक्खू ने आज लोक भवन में राज्यपाल कविन्द्र गुप्ता से शिष्टाचार भेंट की।इस अवसर पर मुख्यमंत्री ने राज्यपाल को पारंपरिक हिमाचली टोपी, शॉल तथा स्मृति-चिन्ह भेंट कर सम्मानित किया।इस मौके पर राज्य के विकास एवं जनकल्याण से संबंधित विभिन्न विषयों पर चर्चा की गई।
ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

Haryana
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬੈਨ ਅਨਾਜ ਮੰਡੀ ਵਿੱਚ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਖਰੀਦ ਪ੍ਰਣਾਲੀ ਨੂੰ ਹੋਰ ਵਧੇਰੇ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਪੱਖੀ ਬਣਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਹਨ। ਇਨ੍ਹਾਂ ਨਾਲ ਫਸਲ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧੇਗੀ, ਅਣਅਧਿਕਾਰਤ ਗਤੀਵਿਧੀਆਂ 'ਤੇ ਰੋਕ ਲੱਗੇਗੀ ਅਤੇ ਕਿਸਾਨਾਂ ਨੂੰ ਸੁਵਿਧਾਜਨਕ ਤੇ ਤੇਜ਼ ਸੇਵਾਵਾਂ ਮਿਲਣਗੀਆਂ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਬਾਬੈਨ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਕਿਸਾਨਾਂ ਨਾਲ ਮੰਡੀ ਵਿੱਚ ਕਣਕ ਲੈ ਕੇ ਆਉਣ, ਫਸਲ ਵੇਚਣ ਅਤੇ ਪੇਮੈਂਟ ਸਮੇਤ ਹੋਰ ਪਹਿਲੂਆਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਈ। ਮੁੱਖ ਮੰਤਰੀ ਸ਼੍ਰੀ ਨਾਇ...
ਸੂਬੇ ਨੂੰ ਸਿੱਖਿਅਤ, ਸਿਹਤਮੰਦ, ਸੁਰੱਖਿਅਤ ਅਤੇ ਸਵਸਵਲੰਬੀ ਬਣਾਉਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੂਬੇ ਨੂੰ ਸਿੱਖਿਅਤ, ਸਿਹਤਮੰਦ, ਸੁਰੱਖਿਅਤ ਅਤੇ ਸਵਸਵਲੰਬੀ ਬਣਾਉਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਮਹਾਤਮਾ ਜੋਤੀਬਾ ਫੂਲੇ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਸੂਬੇ ਨੂੰ ਸਿੱਖਿਅਤ, ਸਿਹਤਮੰਦ, ਸੁਰੱਖਿਅਤ ਅਤੇ ਸਵਾਵਲੰਬੀ ਬਣਾਉਣ ਲਈ ਵਚਨਬੱਧ ਹੈ। ਮਹਾਤਮਾ ਜੋਤੀਬਾ ਫੂਲੇ ਦਾ ਜੀਵਨ ਅਤੇ ਉਨ੍ਹਾਂ ਦੇ ਵਿਚਾਰ ਸਾਡੇ ਲਈ ਮਾਰਗਦਰਸ਼ਕ ਹਨ। ਸਾਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲ ਕੇ ਇੱਕ ਅਜਿਹੇ ਸਮਾਜ ਦਾ ਨਿਰਮਾਣ ਕਰਨਾ ਹੈ, ਜੋ ਸਮਾਨਤਾ, ਨਿਆਂ ਅਤੇ ਭਾਈਚਾਰੇ 'ਤੇ ਅਧਾਰਤ ਹੋਵੇ। ਮੁੱਖ ਮੰਤਰੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਬਾਬੈਨ ਵਿੱਚ ਸੈਣੀ ਸਭਾ, ਕੁਰੂਕਸ਼ੇਤਰ ਵੱਲੋਂ ਆਯੋਜਿਤ ਮਹਾਤਮਾ ਜੋਤੀਬਾ ਫੂਲੇ ਜਯੰਤੀ ਸਮਾਰੋਹ ਅਤੇ ਸਾਵਿਤਰੀਬਾਈ ਜੋਤੀਬਾ ਫੂਲੇ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਨੀਂਹ ਪੱਥਰ ਰੱਖਣ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਰਹੇ ਸਨ। ਇਸ ਦੌਰਾਨ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਪ੍ਰੋਗਰਾਮ ਦੌਰਾਨ ਸੰਸਥਾ ਵੱਲੋਂ...
ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
*ਚੰਡੀਗੜ੍ਹ, 10 ਅਪ੍ਰੈਲ 2026* ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਕਈ ਕਾਰਿੰਦਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 'ਆਪ' ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ। ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲੋੜੀਂਦੇ ਗੈਂਗਸਟਰਾਂ ਅਤੇ ਅ...
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ 1665 ਕਰੋੜ 25 ਲੱਖ ਰੁਪਏ ਦੀ ਰਕਮ ਸਿੱਧੀ ਟ੍ਰਾਂਸਫਰ ਕੀਤੀ ਹੈ। ਇਸ ਵਿੱਚ 'ਦੀਨ ਦਿਆਲ ਲਾਡੋ ਲਕਸ਼ਮੀ' ਯੋਜਨਾ, 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ, ਦਿਆਲੂ ਯੋਜਨਾ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਸ਼ਾਮਲ ਹਨ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਨਿਵਾਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੰਕਲਪ ਅਨੁਸਾਰ ਡਬਲ ਇੰਜਣ ਵਾਲੀ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਅੱਜ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਛੇਵੀਂ ਕਿਸ਼ਤ ਜਾਰੀ...
ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੀਤੀ ਜਾਵੇਗੀ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦੀ ਰੀਮਾਡਲਿੰਗ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੀਤੀ ਜਾਵੇਗੀ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦੀ ਰੀਮਾਡਲਿੰਗ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਪ੍ਰੈਲ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਬਣਾਏ ਜਾ ਰਹੇ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦਾ ਕੰਮ ਤੇਜ਼ ਗਤੀ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਯਕੀਨੀ ਸਮੇਂ ਵਿੱਚ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਉਪਲਬਧ ਹੋ ਸਕੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ 'ਰੀਮਾਡਲਿੰਗ ਆਫ਼ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ' ਦੀ ਸਟੈਂਡਿੰਗ ਫਾਈਨੈਂਸ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸਿੰਚਾਈ ਮੰਤਰੀ ਸ੍ਰੀਮਤੀ ਸ਼ਰਤੀ ਚੌਧਰੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੋਨੀਪਤ ਦੇ ਕਾਕਰੋਈ ਹੈੱਡ ਤੋ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

Punjab Politics
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ। ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ...
ਪ੍ਰੀ-ਐਗਜ਼ਾਮ ਪਾਸ ਕਰਨ ‘ਤੇ ਯੂ.ਪੀ.ਐਸ.ਸੀ., ਐਚ.ਪੀ.ਐਸ.ਸੀ. ਅਤੇ ਜੁਡੀਸ਼ਰੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਘੋਸ਼ਣਾ

ਪ੍ਰੀ-ਐਗਜ਼ਾਮ ਪਾਸ ਕਰਨ ‘ਤੇ ਯੂ.ਪੀ.ਐਸ.ਸੀ., ਐਚ.ਪੀ.ਐਸ.ਸੀ. ਅਤੇ ਜੁਡੀਸ਼ਰੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਘੋਸ਼ਣਾ

Haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਰਾਜ ਦੇ ਯੂ.ਪੀ.ਐਸ.ਸੀ. (UPSC), ਐਚ.ਪੀ.ਐਸ.ਸੀ. (HPSC) ਅਤੇ ਜੁਡੀਸ਼ਰੀ ਦੇ ਪ੍ਰੀ-ਐਗਜ਼ਾਮ (Pre-exam) ਪਾਸ ਕਰਨ ਵਾਲੇ ਨੌਜਵਾਨਾਂ ਨੂੰ ਅਗਲੀ ਕੋਚਿੰਗ ਫੀਸ ਦੀ ਭਰਪਾਈ ਕਰਨ ਲਈ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ "ਮੁੱਖ ਮੰਤਰੀ ਯੁਵਾ ਪ੍ਰਤਿਭਾ ਪ੍ਰੋਤਸਾਹਨ ਯੋਜਨਾ" ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਨੌਜਵਾਨਾਂ ਨੂੰ 25 ਹਜ਼ਾਰ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਅੱਜ ਇੱਥੇ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਨੌਜਵਾਨਾਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿ...
ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

Hot News
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ...