Wednesday, March 25Malwa News
Shadow

Tag: top news

ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

Local
ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1,194 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3000 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੇ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ, ਇਹ ਪਹਿਲਕਦਮੀ ਰੰਗਲਾ ਪੰਜਾਬ ਬਣਾਉਣ ਅਤੇ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਰਾਹੀਂ ਨਸ਼ਿਆਂ ਵਿਰੁੱਧ ਲੜਨ ਲਈ ਸਸ਼ਕਤ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ "ਹਰ ਪਿੰਡ ਖੇਡ ਮੈਦਾਨ" ਮੁਹਿੰਮ ਨੂੰ ਮਿਸ਼ਨ ਦੇ ਰੂਪ ਵ...
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

Local
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) - 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕੀਤਾ। ਖੇਡ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 20 ਜ਼ਿਲ੍ਹਿਆਂ ਵਿੱਚੋਂ ਲਗਭਗ 180 ਖਿਡਾਰਨਾਂ ਭਾਗ ਲੈਣ ਜਾ ਰਹੀਆਂ ਹਨ। ਇਹਨਾਂ ਖਿਡਾਰਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੰਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਦਘਾਟਨ ਕਰਨ ਉਪਰੰਤ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਅਤੇ ਫੁਰਤੀਲਾ ਰੱਖਦੀਆਂ ਹਨ ਉਥੇ ਹੀ ਸੁਚੱਜੀ ਜੀਵਨ ਜਾਂਚ ਅਤੇ ਅਨੁਸਾਸ਼ਨ ਵੀ ਸਿਖਾਉਂਦੀਆਂ ਹਨ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆ...
ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

Hot News
ਚੰਡੀਗੜ੍ਹ, 28 ਨਵੰਬਰ 2025:- ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ 1860 ਦੇ ਪੁਰਾਣੇ ਸੁਸਾਇਟੀਜ਼ ਐਕਟ ਵਿੱਚ ਸੋਧ ਕਰਕੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਪੇਸ਼ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਨਵਾਂ ਕਾਨੂੰਨ ਇਨ੍ਹਾਂ ਸੁਸਾਇਟੀਆਂ ਖਾਸ ਕਰਕੇ ਸਿਹਤ, ਸਿੱਖਿਆ, ਖੇਡਾਂ, ਸਮਾਜ ਭਲਾਈ ਅਤੇ ਚੈਰੀਟੇਬਲ ਗਤੀਵਿਧੀਆਂ ਵਿੱਚ ਸ਼ਾਮਲ ਸੁਸਾਇਟੀਆਂ ਨੂੰ ਨੂੰ ਨਿਯੰਤਰਿਤ ਕਰਨ ਵਾਲੇ ਰੈਗੂਲੇਟਰੀ ਢਾਂਚੇ ਨੂੰ ਆਧੁਨਿਕ ਬਣਾਉਂਦਾ ਹੈ। ਇਹ ਸੋਧਾਂ ਸਾਰੀਆਂ ਸੁਸਾਇਟੀਆਂ ਨੂੰ ਇੱਕ ਸਮਾਨ, ਪਾਰਦਰਸ਼ੀ ਸ਼ਾਸਨ ਦੇ ਅਧੀਨ ਲਿਆ ਕੇ ਜਨਤਕ ਫੰਡਾਂ ਅਤੇ ਕਰ-ਮੁਕਤ ਸਰੋਤਾਂ ਦੀ ਜ਼ਿੰਮੇਵਾਰ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਜ਼...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

Breaking News
ਚੰਡੀਗੜ੍ਹ 28 ਨਵੰਬਰ 2025:- ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲ...
ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ਵਿੱਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ਵਿੱਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

Hot News
ਚੰਡੀਗੜ੍ਹ, 28 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਵਿੱਚ ਇੱਕ ਵੱਡਾ ਇਨਕਲਾਬ ਲਿਆਂਦਾ ਹੈ। ਇਹ ਬਦਲਾਅ ਖਾਸ ਕਰਕੇ ਮਾਵਾਂ ਅਤੇ ਬੱਚਿਆਂ ਦੀ ਸਿਹਤ 'ਤੇ ਕੇਂਦਰਿਤ ਹੈ। ਸਰਕਾਰ ਨੇ 45 ਵਿਸ਼ੇਸ਼ ਮਾਤਾ ਤੇ ਬਾਲ ਸੰਭਾਲ ਕੇਂਦਰਾਂ (Maternal and Child Care Centers - MCCCs) ਦੀ ਸਥਾਪਨਾ ਦਾ ਵੱਡਾ ਟੀਚਾ ਮਿਥਿਆ ਹੈ। ਇਨ੍ਹਾਂ ਕੇਂਦਰਾਂ ਦਾ ਮਕਸਦ ਹੈ ਕਿ ਮਾਤਰੀ ਮੌਤ ਦਰ ਨੂੰ ਘਟਾਇਆ ਜਾਵੇ ਅਤੇ ਹਰ ਬੱਚੇ ਨੂੰ ਸਭ ਤੋਂ ਵਧੀਆ ਸ਼ੁਰੂਆਤ ਮਿਲੇ। ਇਹ ਕਦਮ 'ਰੰਗਲਾ ਪੰਜਾਬ' ਸਿਰਜਣ ਦੇ ਸਰਕਾਰ ਦੇ ਸੁਪਨੇ ਨੂੰ ਪੂਰਾ ਕਰਦਾ ਹੈ, ਜਿੱਥੇ ਚੰਗੀ ਸਿਹਤ ਹਰ ਕਿਸੇ ਦਾ ਹੱਕ ਹੈ। ਇਸ ਕਾਰਜ ਵਿੱਚ 'ਆਪ' ਸਰਕਾਰ ਨੇ ਬਹੁਤ ਤੇਜ਼ੀ ਦਿਖਾਈ ਹੈ। 45 MCCCs ਬਣਾਉਣ ਦੇ ਟੀਚੇ ਵਿੱਚੋਂ, 35 ਤੋਂ ਵੱਧ ਕੇਂਦਰ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਇਹ ਦਰਸਾਉਂਦਾ ਹੈ ਕਿ ਸਰਕਾਰ ਸਮੇਂ ਸਿਰ ਕੰਮ ਪੂਰਾ ਕਰਨ ਅਤੇ ਲੋਕਾਂ ਦੀ ਭਲਾਈ ਲਈ ਕਿੰਨੀ ਗੰਭੀਰ ਹੈ। ਇਹ ਸਿਰਫ਼ ਨਵੀਆਂ ਇਮਾਰਤਾਂ ਨਹੀਂ ਹਨ, ਸਗੋਂ ਇਹ ਬਿਹਤਰੀਨ ਇਲਾਜ ਦੇ ਕੇਂਦਰ ਹਨ। ਇਨ੍ਹਾਂ ਨੂੰ ਸੋਚ-ਸਮਝ ਕ...
CM ਮਾਨ ਦੇ ਕੰਮ ਦੀ ਵਿਰੋਧੀਆਂ ਨੇ ਵੀ ਕੀਤੀ ਪ੍ਰਸ਼ੰਸਾ : ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੇਂ ਸ਼ਹੀਦੀ ਦਿਹਾੜੇ ਲਈ ਕੀਤੇ ਪ੍ਰਬੰਧਾਂ ਨੇ ਸੰਗਤਾਂ ਦਾ ਜਿੱਤਿਆ ਦਿਲ

CM ਮਾਨ ਦੇ ਕੰਮ ਦੀ ਵਿਰੋਧੀਆਂ ਨੇ ਵੀ ਕੀਤੀ ਪ੍ਰਸ਼ੰਸਾ : ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੇਂ ਸ਼ਹੀਦੀ ਦਿਹਾੜੇ ਲਈ ਕੀਤੇ ਪ੍ਰਬੰਧਾਂ ਨੇ ਸੰਗਤਾਂ ਦਾ ਜਿੱਤਿਆ ਦਿਲ

Hot News
ਆਨੰਦਪੁਰ ਸਾਹਿਬ, 28 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਵਿਸ਼ਵ ਪੱਧਰੀ ਪ੍ਰਬੰਧਾਂ ਨੇ ਚੰਗੇ ਸ਼ਾਸਨ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਪ੍ਰਬੰਧਾਂ ਦੀ ਨਾ ਸਿਰਫ਼ ਸ਼ਰਧਾਲੂਆਂ ਨੇ ਪ੍ਰਸ਼ੰਸਾ ਕੀਤੀ, ਸਗੋਂ ਰਾਜਨੀਤਿਕ ਵਿਰੋਧੀ ਵੀ ਮੁੱਖ ਮੰਤਰੀ ਮਾਨ ਦੇ ਨੇਕ ਇਰਾਦਿਆਂ ਅਤੇ ਲੋਕ ਸੇਵਾ ਦੀ ਪ੍ਰਸ਼ੰਸਾ ਕਰਨ ਲਈ ਮਜਬੂਰ ਹੋਏ। ਰਾਜਨੀਤਿਕ ਮੰਚਾਂ 'ਤੇ ਆਲੋਚਨਾ ਅਕਸਰ ਦੇਖੀ ਜਾਂਦੀ ਹੈ, ਪਰ ਸ਼ਹੀਦੀ ਦਿਹਾੜੇ ਦੌਰਾਨ ਮਾਨ ਸਰਕਾਰ ਦੇ ਪ੍ਰਬੰਧਾਂ ਦੀ ਗੁਣਵੱਤਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਮਾਗਮ ਦੀ ਸਫਲਤਾ ਦਾ ਸਭ ਤੋਂ ਵੱਡਾ ਸਬੂਤ ਇਹ ਸੀ ਕਿ ਇੱਕ ਕੱਟੜ ਕਾਂਗਰਸੀ ਸਮਰਥਕ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਰੁਕ ਕੇ ਕਿਹਾ, "ਅਸੀਂ ਕਾਂਗਰਸੀ ਹਾਂ, ਪਰ ਅਸੀਂ ਤੁਹਾਡੀ ਪ੍ਰਸ਼ੰਸਾ ਕਰਦੇ ਹਾਂ। ਮਾਨ ਸਰਕਾਰ ਵੱਲੋਂ ਕੀਤੇ ਗਏ ਸ਼ਹੀਦੀ ਦਿਹਾੜੇ ਦੇ ਪ੍ਰਬੰਧਾਂ ਨੇ ਸੰਗਤ ਦਾ ਦਿਲ ਜਿੱਤ ਲਿਆ ਹੈ।" ਇਹ ਜਵਾਬ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦ...
ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

Hot News
ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ:- ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ। ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਨਵੰਬਰ 2025:- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ। ਸ਼ਿਕਾਇਤਕਰਤਾ ਨੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜ਼ਨ ਦਸੂਹਾ ਨੂੰ ਇੱਕ ਅਰਜ਼ੀ ਦਿੱਤੀ, ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਇਹ ਤਾਰਾਂ ਉਸਦੇ ਪਲਾਟ ਦੇ ਇੱਕ ਪਾਸੇ ਵੱਲ ਤਬਦੀਲ ਕਰ ਦਿੱਤੀਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਜੇ.ਈ. ਨਿਰਮਲ ਸਿੰਘ ਨੇ ਸਾਈਟ ਸਰਵੇ ਕੀਤਾ ਅਤੇ ਸ਼ਿਕਾਇਤਕਰਤਾ...
ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਸੂਬੇ ਦੀਆਂ ਉਦਯੋਗ ਪੱਖੀ ਨੀਤੀਆਂ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਸੂਬੇ ਦੀਆਂ ਉਦਯੋਗ ਪੱਖੀ ਨੀਤੀਆਂ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

Punjab Development
ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ ਅਤੇ ਹੋਰ ਖੇਤਰਾਂ ਵਿੱਚ ਸੰਭਾਵਨਾਵਾਂ ਦੀ ਕੀਤੀ ਪੜਚੋਲ ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਾਲ ਜਾਪਾਨ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਵਰਚੁਅਲ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਜਾਪਾਨ ਸਫ਼ਾਰਤਖ਼ਾਨਾ, ਜੈਟਰੋ, ਜੇ.ਸੀ.ਸੀ.ਆਈ.ਆਈ., ਅਤੇ ਭਾਰਤ ਭਰ ਵਿੱਚ ਕੰਮ ਕਰ ਰਹੀਆਂ 25 ਤੋਂ ਵੱਧ ਪ੍ਰਮੁੱਖ ਜਾਪਾਨੀ ਕੰਪਨੀਆਂ ਜਿਵੇਂ ਪੈਨਾਸੋਨਿਕ, ਸੁਮਿਤੋਮੋ, ਨਿਪੋਨ, ਐਨਈਸੀ, ਟੋਇਟਾ ਸਮੇਤ ਹੋਰ ਕੰਪਨੀਆਂ ਸ਼ਾਮਲ ਸਨ। ਇਹ ਵਿਚਾਰ-ਵਟਾਂਦਰਾ 13 ਤੋਂ 15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ), ਮੋਹਾਲੀ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ...
ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

Punjab Development
ਦੀਨਾਨਗਰ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਉਣ ਵਾਲੇ ਪਿੜਾਈ ਸੀਜ਼ਨ ਲਈ ਗੰਨੇ ਦੀ ਖਰੀਦ ਕੀਮਤ (SAP) ਵਿੱਚ 416 ਰੁਪਏ ਪ੍ਰਤੀ ਕੁਇੰਟਲ ਦਾ ਇਤਿਹਾਸਕ ਵਾਧਾ ਕਰਨ ਦਾ ਐਲਾਨ ਕੀਤਾ। ਇਸ ਐਲਾਨ ਨਾਲ, ਪੰਜਾਬ ਇੱਕ ਵਾਰ ਫਿਰ ਦੇਸ਼ ਵਿੱਚ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਕੀਮਤ ਦੇਣ ਵਾਲਾ ਸੂਬਾ ਬਣ ਗਿਆ ਹੈ, ਜੋ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਮਾਨ ਨੇ ਦੀਨਾਨਗਰ ਵਿੱਚ ਇੱਕ ਨਵੀਂ ਖੰਡ ਮਿੱਲ ਅਤੇ ਸਹਿ-ਉਤਪਾਦਨ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਰਕਾਰ ਦੀ ਇਸ ਕਿਸਾਨ-ਪੱਖੀ ਪਹਿਲਕਦਮੀ ਨਾਲ ਗੰਨਾ ਉਤਪਾਦਕਾਂ, ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੰਨਾ ਪਾਣੀ ਦੀ ਜ਼ਿਆਦਾ ਵਰਤੋਂ ਕਰਨ ਵਾਲੀਆਂ ਫਸਲਾਂ (ਜਿਵੇਂ ਕਿ ਝੋਨਾ) ਦਾ ਇੱਕ ਵਧੀਆ ਵਿਕਲਪ ਹੈ ਅਤੇ ਰਾਜ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਗੰਨੇ ਨੂੰ ਪਾ...