Wednesday, March 25Malwa News
Shadow

Tag: top news

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

Local
ਸੁਨਾਮ, 23 ਨਵੰਬਰ- ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼ਰਧਾ ਭਾਵਨਾ ਨਾਲ ਰਵਾਨਾ ਹੋਈ। ਇਸ ਸਬੰਧੀ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਅੱਜ ਤਿੰਨ ਬੱਸਾਂ, ਸੁਨਾਮ ਊਧਮ ਸਿੰਘ ਵਾਲਾ, ਜਖੇਪਲ ਚੌਵਾਸ ਅਤੇ ਅਕਬਰਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ, ਧਰਮ ਅਤੇ ਮਨੁਖਤਾ ਲਈ ਦਿੱਤੇ ਅਣਮੁੱਲੇ ਯੋਗਦਾਨ ਬਾਰੇ ਨੌਜਵਾਨ ...
ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ:-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ 'ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ 'ਨਿਗ੍ਹਾ ਲੰਗਰ' ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ। ਆਪਣੀ ਦੌਰੇ ਦੌਰਾਨ ਸਿਹਤ ਮੰਤਰੀ ਨੇ 'ਨਿਗ੍ਹਾ ਲੰਗਰ' ਕੈਂਪ ਦੇ ਮਹੱਤਵਪੂਰਨ ਨਤੀਜੇ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 2000 ਸ਼ਰਧਾਲੂਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 39 ਵਿਅਕਤੀਆਂ ਦੇ ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ...
ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

Hot News
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ:- ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਕੱਤਰ ਹੋਏ। ਇਸ ਇਤਿਹਾਸਕ ਸਮਾਗਮ ਦੌਰਾਨ ਸਮੁੱਚਾ ਮਾਹੌਲ ਸ਼ਰਧਾ ਭਾਵਨਾ ਵਾਲਾ ਸੀ ਕਿਉਂ ਜੋ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੇ ਆਪੋ-ਆਪਣੇ ਅੰਦਾਜ਼ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਧਰਮ ਦੇ ਰਾਖੇ ਅਤੇ ਸੱਚ ਦੇ ਪੁੰਜ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਰਬ-ਧਰਮ ਸੰਮੇਲਨ ਵਿੱਚ ਅਧਿਆਤਮਿਕ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਗੁਰੂ ਦੀ ਮਹਾਨ ਵਿਰਾਸਤ `ਤੇ ਡੂੰਘੀ ਵਿਚਾਰ-ਚਰਚਾ ਕਰਨ ਲਈ ਇਤਿਹਾਸ...
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

Breaking News
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-*- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾ...
350ਵੇਂ ਸ਼ਹੀਦੀ ਦਿਹਾੜੇ ’ਤੇ: ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ—ਲੰਗਰ ਬਣਾਉਣ ਤੋਂ ਲੈ ਕੇ, ਵਰਤਾਉਣ ਤਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ

350ਵੇਂ ਸ਼ਹੀਦੀ ਦਿਹਾੜੇ ’ਤੇ: ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ—ਲੰਗਰ ਬਣਾਉਣ ਤੋਂ ਲੈ ਕੇ, ਵਰਤਾਉਣ ਤਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ

Hot News
ਚੰਡੀਗੜ੍ਹ, 23 ਨਵੰਬਰ : ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਇਨ੍ਹਾਂ ਦਿਨਾਂ ਸ਼ਰਧਾ ਅਤੇ ਸੇਵਾ ਭਾਵ ਨਾਲ ਭਰੀ ਹੋਈ ਹੈ। ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਨੂੰ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸ਼ਾਨਦਾਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦਾ ਹਰ ਮੰਤਰੀ, ਹਰ ਵਿਧਾਇਕ ਅਤੇ ਹਰ ਕਾਰਜਕਰਤਾ ਨਿਮਰਤਾ ਨਾਲ ਸੱਚੇ ਸੇਵਾਦਾਰਾਂ ਵਾਂਗ ਕੰਮ ਕਰ ਰਿਹਾ ਹੈ। ਇਹ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾਂਜਲੀ ਦਾ ਜੀਵੰਤ ਪ੍ਰਦਰਸ਼ਨ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ, ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ 19 ਨਵੰਬਰ ਤੋਂ ਸ਼ੁਰੂ ਹੋਏ ਚਾਰ ਸ਼ਾਨਦਾਰ ਨਗਰ ਕੀਰਤਨਾਂ ਵਿੱਚ ਨਿਮਰ ਸੇਵਾਦਾਰਾਂ ਵਜੋਂ ਹਿੱਸਾ ਲੈ ਰਹੇ ਹਨ। ਇਹ ਦ੍ਰਿਸ਼ ਆਪਣੇ ਆਪ ਵਿੱਚ ਵਿਲੱਖਣ ਹੈ - ਜਦੋਂ ਜਨ ਪ੍ਰਤੀਨਿਧੀ ਅਹੰਕਾਰ ਨੂੰ ਛੱਡ ਕੇ, ਬਿਨਾਂ ਕਿਸੇ ਦਿਖਾਵੇ ਦੇ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਭਗਵ...
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

Hot News
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ*:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜ...
‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 23 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

Breaking News
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

Breaking News
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ...
ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

Hot News
ਚੰਡੀਗੜ੍ਹ, 22 ਨਵੰਬਰ:- ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ। ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍...