ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ
ਚੰਡੀਗੜ੍ਹ, 15 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਰਟਫੋਨ ਦੇਵੇਗੀ, ਤਾਂ ਜੋ ਆਂਗਣਵਾੜੀ ਪੱਧਰ ’ਤੇ ਕੰਮ ਹੋਰ ਵੀ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧਾ, ਮੋਬਾਈਲ ਭੱਤੇ ਵਿੱਚ ਵਾਧਾ ਅਤੇ ਹੋਰ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਦੇਣ ਲਈ ਪ੍ਰੇਰਿਤ ਹੋਣ।
ਕੈਬਨਿਟ ਮੰਤਰੀ ਨੇ ਕ...








