ਪੰਜਾਬ ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ’ ਸੂਬਾ ਐਲਾਨਿਆ ਗਿਆ
ਚੰਡੀਗੜ੍ਹ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟੌਪ ਅਚੀਵਰ" ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਪੰਜਾਬ ਸਰਕਾਰ ਨੂੰ ਇਹ ਵੱਕਾਰੀ ਪੁਰਸਕਾਰ ਪ੍ਰਦਾਨ ਕੀਤਾ।
ਇਹ ਖਾਸ ਤੌਰ 'ਤੇ ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਦੇ ਪੰਜ ਮੁੱਖ ਸੁਧਾਰ ਖੇਤਰਾਂ — ਕਾਰੋਬਾਰ ਸ਼ੁਰੂ ਕਰਨਾ, ਉਸਾਰੀ ਪਰਮਿਟ ਪ੍ਰਾਪਤ ਕਰਨਾ, ਨਿਵੇਸ਼ ਆਕਰਸ਼ਣ, ਖੇਤਰ-ਵਿਸ਼ੇਸ਼ ਸਿਹਤ ਸੇਵਾਵਾਂ, ਅਤੇ ਸੇਵਾ ਪ੍ਰਬੰਧਨ — ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਪੰਜਾਬ ਨੂੰ "ਟੌਪ ਅਚੀਵਰ" ਘੋਸ਼ਿਤ ਕਰਦੇ ਹੋਏ, ਇਸ ਦੀਆਂ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਨੀਤੀਆਂ ਦੀ ਸ਼ਲਾਘਾ ਕੀਤੀ ਹੈ। ਇਹ ਸਨਮਾਨ ਸੂਬੇ ਵਿੱਚ ਕਾ...








