Saturday, November 7Malwa News
Shadow

Tag: top news

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 23 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

Breaking News
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

Breaking News
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ...
ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

Hot News
ਚੰਡੀਗੜ੍ਹ, 22 ਨਵੰਬਰ:- ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ। ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍...
ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 22 ਨਵੰਬਰ, 2025:- ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿੱਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾ...
ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

Hot News
ਚੰਡੀਗੜ੍ਹ, 22 ਨਵੰਬਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਰਚਿਆ ਹੈ ਅਤੇ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਜ ਭਰ ਵਿੱਚ ਸ਼ਾਨੋ-ਸ਼ੌਕਤ ਨਾਲ ਮਨਾਉਣ ਦਾ ਫੈਸਲਾ ਸਿਰਫ ਇੱਕ ਧਾਰਮਿਕ ਸਮਾਗਮ ਨਹੀਂ ਹੈ - ਇਹ ਇੱਕ ਅਜਿਹੀ ਸਰਕਾਰ ਦੇ ਦਰਸ਼ਨ ਨੂੰ ਦਰਸਾਉਂਦਾ ਹੈ ਜੋ ਹਰ ਧਰਮ ਅਤੇ ਹਰ ਸੱਭਿਆਚਾਰ ਨੂੰ ਬਰਾਬਰ ਸਤਿਕਾਰ ਨਾਲ ਦੇਖਦੀ ਹੈ ਅਤੇ ਧਰਮ ਦੇ ਨਾਮ 'ਤੇ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੁੰਦੀ। ਪਹਿਲੀ ਸਰਕਾਰ ਜਿਸਨੇ ਸਾਰੇ ਧਰਮਾਂ ਨੂੰ ਸੱਚਾ ਸਤਿਕਾਰ ਦਿੱਤਾਮਾਨ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸਨੇ ਸੱਤਾ ਵਿੱਚ ਆਉਣ 'ਤੇ ਸਾਬਤ ਕੀਤਾ ਕਿ ਧਰਮ ਨਿਰਪੱਖਤਾ ਇੱਕ ਨਾਅਰਾ ਨਹੀਂ ਹੈ, ਸਗੋਂ ਇੱਕ ਅਭਿਆਸ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਧਰਮ ਦੇ ਨਾਮ 'ਤੇ ਵੋਟ ਬੈਂਕ ਦੀ ਰਾਜਨੀਤੀ ਖੇਡੀ, ਇਸ ਸਰਕਾਰ ਨੇ ਸਾਰੇ ਧਰਮਾਂ - ਸਿੱਖ, ਹਿੰਦੂ, ਮੁਸਲਿਮ ਅਤੇ ਈਸਾਈ - ਦੇ ਤਿਉਹਾਰਾਂ ਅਤੇ ਧਾਰਮਿਕ ਸਥਾਨਾਂ ਨੂੰ ਬਰਾਬਰ ਮਹੱਤਵ ਦੇ ਕੇ ਇੱਕ ਨਵਾਂ ਮਿਆਰ ਸਥਾਪਤ ਕੀਤਾ ਹੈ। 350...
ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

Hot News
ਸ੍ਰੀ ਅਨੰਦਪੁਰ ਸਾਹਿਬ : ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆਉਣ ਵਾਲੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਹੈ। ਇਸ ਦੌਰਾਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤਾਂ ਜੋ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇ...
श्री गुरु तेग बहादुर जी ने मानवता, धर्म और देश की रक्षा के लिए दिया महान बलिदान: नायब सिंह सैनी

श्री गुरु तेग बहादुर जी ने मानवता, धर्म और देश की रक्षा के लिए दिया महान बलिदान: नायब सिंह सैनी

Haryana, Hindi
चंडीगढ़, 21 नवंबर- हरियाणा के मुख्यमंत्री नायब सिंह सैनी ने कहा कि श्री गुरु तेग बहादुर जी ने मानवता, धर्म और देश की रक्षा के लिए महान बलिदान दिया जिसे प्रत्येक व्यक्ति तक पहुंचाना आवश्यक है ताकि आने वाली पीढिय़ां इस प्रेरणादायक इतिहास से सीख ले सके। गुरुओं की तप-त्याग का संदेश और गौरवशाली इतिहास को जन-जन तक पहुंचाने के उद्देश्य से हरियाणा सरकार और हरियाणा सिख गुरुद्वारा प्रबंधक कमेटी द्वारा श्री गुरु तेग बहादुर जी के 350वें शहीदी वर्ष को ज्योतिसर में बड़े स्तर पर मनाया जा रहा है। इस कार्यक्रम में प्रधानमंत्री नरेंद्र मोदी शिरकत करेंगे। इसके अतिरिक्त, प्रधानमंत्री द्वारा महाभारत अनुभव केंद्र का अवलोकन भी किया जाएगा और इस महाभारत अनुभव केंद्र को देश व विदेश के पर्यटकों के लिए खोल दिया जाएगा। इसी परिसर में पंचजन्य का उदघाटन भी प्रधानमंत्री द्वारा किया जायेगा । इसके साथ...
ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

Punjab Development
ਚੰਡੀਗੜ੍ਹ, 21 ਨਵੰਬਰ : ਪੰਜਾਬ ਦੀ ਮਾਨ ਸਰਕਾਰ ਨੇ ਇੱਕ ਮਹੱਤਵਾਕਾਂਖੀ ਯੋਜਨਾ ਦਾ ਐਲਾਨ ਕੀਤਾ ਹੈ, ਜੋ ਰਾਜ ਵਿੱਚ ਕੰਮਕਾਜੀ ਔਰਤਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰਦੀ ਹੈ। ਸਰਕਾਰ ₹150 ਕਰੋੜ ਦੀ ਲਾਗਤ ਨਾਲ ਪੰਜ ਨਵੇਂ ਕੰਮਕਾਜੀ ਔਰਤਾਂ ਦੇ ਹੋਸਟਲ ਬਣਾਏਗੀ, ਜਿਨ੍ਹਾਂ ਵਿੱਚੋਂ ਤਿੰਨ ਮੋਹਾਲੀ ਵਿੱਚ, ਇੱਕ ਅੰਮ੍ਰਿਤਸਰ ਵਿੱਚ ਅਤੇ ਇੱਕ ਜਲੰਧਰ ਵਿੱਚ ਸਥਾਪਿਤ ਕੀਤੇ ਜਾਣਗੇ। ਇਹ ਪਹਿਲ ਉਨ੍ਹਾਂ ਹਜ਼ਾਰਾਂ ਨੌਜਵਾਨ ਔਰਤਾਂ ਲਈ ਵਰਦਾਨ ਸਾਬਤ ਹੋਵੇਗੀ ਜੋ ਬਿਹਤਰ ਕਰੀਅਰ ਦੀ ਭਾਲ ਵਿੱਚ ਆਪਣੇ ਘਰਾਂ ਤੋਂ ਦੂਰ ਸ਼ਹਿਰਾਂ ਵਿੱਚ ਕੰਮ ਕਰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੰਦੇ ਹੋਏ ਕਿਹਾ ਕਿ ਹਰ ਔਰਤ ਨੂੰ ਸੁਰੱਖਿਅਤ ਅਤੇ ਕਿਫਾਇਤੀ ਰਿਹਾਇਸ਼ ਦਾ ਅਧਿਕਾਰ ਹੈ। “ਸਾਡੀਆਂ ਧੀਆਂ ਅਤੇ ਭੈਣਾਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸ਼ਹਿਰਾਂ ਵਿੱਚ ਆਉਂਦੀਆਂ ਹਨ, ਪਰ ਜ਼ਿਆਦਾ ਕਿਰਾਇਆ ਅਤੇ ਅਸੁਰੱਖਿਅਤ ਵਾਤਾਵਰਣ ਉਨ੍ਹਾਂ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਹਨ। ਇਹ ਹੋਸਟਲ ਨਾ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨਗੇ ਸਗੋਂ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵੀ ਮਜ਼ਬੂਤ ਕਰਨਗੇ,...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

Hot News
ਚੰਡੀਗੜ੍ਹ, 21 ਨਵੰਬਰ:- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,...