Tuesday, September 22Malwa News
Shadow

Tag: top news

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 14 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੀਗਲ ਗਾਰਡੀਅਨਸ਼ਿਪ ‘ਨੈਸ਼ਨਲ ਟਰਸਟ ਐਕਟ, 1999’ ਅਧੀਨ ਇੱਕ ਅਧਿਕਾਰਤ ਕਾਨੂੰਨੀ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਆਈਟੀਜ਼ਮ, ਸੈਰੇਬਲ ਪਾਲਿਸੀ, ਦਿਮਾਗੀ ਕਮਜੋਰੀ ਅਤੇ ਮਲਟੀਪਲ ਡਿਸਏਬਲਟੀਜ਼ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਸੁਨਿਸ਼ਚਿਤ ਕਰਨਾ ਹੈ। ਇਸ ਐਕਟ ਤਹਿਤ ਉਹਨਾਂ ਬਾਲਗ ਵਿਅਕਤੀਆਂ ਲਈ—ਜੋ ਅਸਮਰੱਥਤਾ ਕਾਰਨ ਰੋਜ਼ਾਨਾ ਦੇ ਮਹੱਤਵਪੂਰਣ ਕੰਮ ਸੁਤੰਤਰ ਤੌਰ ‘ਤੇ ਨਹੀਂ ਕਰ ਸਕਦੇ—ਕਾਨੂੰਨੀ ਤੌਰ ‘ਤੇ ਇੱਕ ਜਿੰਮੇ...
ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ

Breaking News
ਚੰਡੀਗੜ੍ਹ, 14 ਨਵੰਬਰ : ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ 'ਤੇ ਨਹੀਂ, ਸਗੋਂ ਸਾਫ਼ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਜੀਵਨ 'ਤੇ ਨਿਰਭਰ ਕਰਦਾ ਹੈ। ਪੰਜਾਬ ਵਿੱਚ, ਲੋਕਾਂ ਦੀ ਸਿਹਤ, ਮੁਨਾਫ਼ਾ ਨਹੀਂ, ਸਭ ਤੋਂ ਮਹੱਤਵਪੂਰਨ ਹੈ! ਇੱਕ ਇਤਿਹਾਸਕ ਕਦਮ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਵਿਵਾਦਪੂਰਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਡਿਸਟਿਲਰੀ ਅਤੇ ਈਥਾਨੌਲ ਪਲਾਂਟ) ਨੂੰ ਸਥਾਈ ਤੌਰ 'ਤੇ ਬੰਦ ਕਰਨ ਲਈ ਤਿਆਰ ਹੈ। ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੂੰ ਸਪੱਸ਼ਟ ਕਰ ਦਿੱਤਾ ਹੈ ਕਿ "ਪੰਜਾਬ ਵਿੱਚ ਪ੍ਰਦੂਸ਼ਕਾਂ ਲਈ ਕੋਈ ਥਾਂ ਨਹੀਂ ਹੈ।" ਇਹ ਜੀਰਾ ਡਿਸਟਿਲਰੀ ਕਈ ਸਾਲਾਂ ਤੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਸੀ। ਪੰਜਾਬ ਸਰਕਾਰ ਨੇ 2 ਨਵੰਬਰ, 2025 ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੀਸ਼ ਕੁਮਾਰ ਦੁਆਰ...
ਪੰਜਾਬ ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ’ ਸੂਬਾ ਐਲਾਨਿਆ ਗਿਆ

ਪੰਜਾਬ ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ’ ਸੂਬਾ ਐਲਾਨਿਆ ਗਿਆ

Punjab Development
ਚੰਡੀਗੜ੍ਹ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟੌਪ ਅਚੀਵਰ" ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਪੰਜਾਬ ਸਰਕਾਰ ਨੂੰ ਇਹ ਵੱਕਾਰੀ ਪੁਰਸਕਾਰ ਪ੍ਰਦਾਨ ਕੀਤਾ। ਇਹ ਖਾਸ ਤੌਰ 'ਤੇ ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਦੇ ਪੰਜ ਮੁੱਖ ਸੁਧਾਰ ਖੇਤਰਾਂ — ਕਾਰੋਬਾਰ ਸ਼ੁਰੂ ਕਰਨਾ, ਉਸਾਰੀ ਪਰਮਿਟ ਪ੍ਰਾਪਤ ਕਰਨਾ, ਨਿਵੇਸ਼ ਆਕਰਸ਼ਣ, ਖੇਤਰ-ਵਿਸ਼ੇਸ਼ ਸਿਹਤ ਸੇਵਾਵਾਂ, ਅਤੇ ਸੇਵਾ ਪ੍ਰਬੰਧਨ — ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਪੰਜਾਬ ਨੂੰ "ਟੌਪ ਅਚੀਵਰ" ਘੋਸ਼ਿਤ ਕਰਦੇ ਹੋਏ, ਇਸ ਦੀਆਂ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਨੀਤੀਆਂ ਦੀ ਸ਼ਲਾਘਾ ਕੀਤੀ ਹੈ। ਇਹ ਸਨਮਾਨ ਸੂਬੇ ਵਿੱਚ ਕਾ...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

Local
ਹੁਸ਼ਿਆਰਪੁਰ/ਚੱਬੇਵਾਲ, 13 ਨਵੰਬਰ :-       ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 5 ਕਰੋੜ 12 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਆਉਣ ਵਾਲੇ ਸਮੇਂ ਦੌਰਾਨ ਵੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਲਈ ਰਾਸ਼ੀ ਦੀ ਵੰਡ ਕਰਨ ਸਮੇਂ ਕੀਤਾ ਅਤੇ ਇਸ ਮੌਕੇ ਅਧਿਕਾਰੀਆਂ ਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖਰਚ ਕੀਤੇ ਜਾਣ ਅਤੇ ਵਿਕਾਸ ਕਾਰਜ ਕਰਨ ਸਮੇਂ ਨਾ ਤਾਂ ਕਿਸੇ ਤਰ੍ਹਾਂ ਦਾ ਭੇਦਭਾਵ ਕੀਤਾ ਜਾਵੇ ਤੇ ਨਾ ਹੀ ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਕੀਤਾ ਜਾਵੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ...
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ, ਤਾਂ ਜੋ ਆਂਗਨਵਾੜੀ ਪੱਧਰ ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧੇ, ਮੋਬਾਈਲ ਭੱਤੇ ਵਿੱਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਨਵਾੜੀ ਵਰਕਰ...
ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 13 ਨਵੰਬਰ,- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਚੱਲਣ ਵਾਲਾ ਇਹ ਮੇਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਹੀ, ਅੱਜ ਪੂਰੇ ਰਾਜ ਵਿੱਚ 5,320 ਤੋਂ ਵੱਧ ਪੈਨਸ਼ਨਰਾਂ ਨੇ ਪੋਰਟਲ 'ਤੇ ਸਫਲਤਾਪੂਰਵਕ ਰਜਿਸਟਰੇਸ਼ਨ ਕੀਤੀ। ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ 'ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

Hot News
*ਚੰਡੀਗੜ੍ਹ, 13 ਨਵੰਬਰ:*- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏ...
ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

Hot News
ਚੰਡੀਗੜ੍ਹ, 13 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਸ਼੍ਰੀ ਭਗਤ ਨੇ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ਵਿੱਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਮੰਤਰੀ ਨੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵ...
5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

Breaking News
ਚੰਡੀਗੜ੍ਹ, 13 ਨਵੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ। ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿ...